ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿਚ ED ਦੀ ਛਾਪੇਮਾਰੀ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬੀਤੀ ਦੇਰ ਰਾਤ ਨੂੰ ਇਸ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਹਾਈ ਕੋਰਟ ਵਿਚ ਸੁਣਵਾਈ ਤੋਂ ਤਕਰੀਬਨ ਇਕ ਘੰਟਾ ਪਹਿਲਾਂ ED ਦੀ ਛਾਪੇਮਾਰੀ ਖ਼ਤਮ ਹੋਈ। ED ਵੱਲੋਂ ਏ. ਐੱਸ. ਜੀ. ਸੱਤਿਆਪਾਲ ਜੈਨ ਅਤੇ ਸੀਨੀਅਰ ਵਕੀਲ ਧੀਰਜ ਜੈਨ ਪੇਸ਼ ਹੋਏ।
ਅਦਾਲਤ ਵਿਚ ਸੁਣਵਾਈ ਦੌਰਾਨ ਸਰਕਾਰ ਨੇ ਆਖ਼ਿਆ ਹੈ ਕਿ ਗਮਾਡਾ ਵਿਚ 50 ਘੰਟਿਆਂ ਤੋਂ ਵੀ ਜ਼ਿਆਦਾ ਸਮਾਂ ਤਕ ਤਲਾਸ਼ੀ ਚਲਦੀ ਰਹੀ, ਜਿਸ ਦੌਰਾਨ ਅਫ਼ਸਰਾਂ ਨੂੰ ਉਧਾਰ ਦੇ ਗੱਦਿਆਂ 'ਤੇ ਸੋਣਾ ਪਿਆ। ਫ਼ਿਲਹਾਲ ਖ਼ਬਰ ਲਿਖੇ ਜਾਣ ਤਕ ਅਦਾਲਤ ਵਿਚ ਮਾਮਲੇ ਦੀ ਸੁਣਵਾਈ ਜਾਰੀ ਹੈ ਤੇ ਦੋਹਾਂ ਧਿਰਾਂ ਵੱਲੋਂ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ED ਨੇ ਮੰਗਲਵਾਰ ਨੂੰ ਪੰਜਾਬ ਤੇ ਚੰਡੀਗੜ੍ਹ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਮਗਰੋਂ ਬੁੱਧਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਰਿਸ਼ਤੇਦਾਰ ਦੇ ਘਰ ਵਿਚ ਛਾਪੇਮਾਰੀ ਕੀਤੀ ਗਈ ਸੀ ਤੇ ਰਾਤ ਨੂੰ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਵੀ ਦਬਿਸ਼ ਦਿੱਤੀ ਗਈ ਸੀ। ਇਸ ਸਭ ਮਗਰੋਂ ਪੰਜਾਬ ਸਰਕਾਰ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ ਤੇ ਅੱਜ ਸਵੇਰੇ ਆਮ ਆਦਮੀ ਪਾਰਟੀ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
NEXT STORY