ਚੰਡੀਗੜ੍ਹ, (ਹਾਂਡਾ)— ਪੰਜਾਬ ਸਰਕਾਰ ਵਲੋਂ 23 ਦਸੰਬਰ ਨੂੰ ਜਾਰੀ ਹੁਕਮਾਂ ਤਹਿਤ 485 ਸਰਕਾਰੀ ਸਕੂਲਾਂ ਦੇ ਹੈੱਡ ਟੀਚਰਾਂ ਦੇ ਤਬਾਦਲੇ ਕਰ ਦਿੱਤੇ ਗਏ ਸਨ। ਉਕਤ ਹੁਕਮਾਂ ਨੂੰ ਤਬਾਦਲਾ ਨਿਯਮਾਂ ਦੇ ਉਲਟ ਦੱਸਦਿਆਂ ਟੀਚਰਾਂ ਨੇ ਹਾਈ ਕੋਰਟ 'ਚ ਪਟੀਸ਼ਨ ਦਾਖਲ ਕਰ ਦਿੱਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਵਕੇਸ਼ਨ ਕੋਰਟ ਨੇ ਉਕਤ ਹੁਕਮਾਂ 'ਤੇ ਰੋਕ ਲਾਉਂਦਿਆਂ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 10 ਜਨਵਰੀ ਨੂੰ ਜਵਾਬ ਦਾਖਲ ਕਰਨ ਨੂੰ ਕਿਹਾ ਹੈ।
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਕੀਤੀ ਰਿਲੀਜ਼
NEXT STORY