ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦਰਅਸਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਬਾਜਵਾ ਦੇ ਵਕੀਲ ਨੇ ਆਪਣੇ ਪੱਖ ਰੱਖੇ। ਉਥੇ ਹੀ ਹਾਈਕੋਰਟ ਨੇ ਬਾਜਵਾ ਦੀ ਐੱਫ਼. ਆਈ. ਆਰ. ਖਾਰਿਜ ਨਾ ਕਰਦੇ ਹੋਏ ਪੁਲਸ ਨੂੰ ਜਾਂਚ ਜਾਰੀ ਰੱਖਣ ਦੇ ਸਖ਼ਤ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਹੈ ਕਿ 22 ਅਪ੍ਰੈਲ ਤੱਕ ਪ੍ਰਤਾਪ ਸਿੰਘ ਬਾਜਵਾ ਕੋਈ ਬਿਆਨ ਨਹੀਂ ਦੇ ਸਕਦੇ ਹਨ ਅਤੇ ਜਦੋਂ ਵੀ ਪੁਲਸ ਬੁਲਾਏਗੀ ਬਾਜਵਾ ਨੂੰ ਜਾਣਾ ਪਵੇਗਾ ਅਤੇ ਪੁਲਸ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਅਫ਼ਸਰ DCP ਨਰੇਸ਼ ਡੋਗਰਾ ਨੇ ਕਰਵਾਈ ਬੱਲੇ-ਬੱਲੇ, ਲੰਡਨ ’ਚ ਖੱਟਿਆ ਵੱਡਾ ਨਾਮਨਾ
ਬੇਸ਼ੱਕ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲੱਗੀ ਹੈ ਪਰ ਇਸ ਦੇ ਨਾਲ ਹੀ ਇਸ ਮਾਮਲੇ ਵਿਚ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਪਾ ਕੇ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਜੋ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ, ਉਸ ਨੂੰ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਦੀ ਮੁਹਿੰਮ ਤਹਿਤ 46ਵੇਂ ਦਿਨ 97 ਨਸ਼ਾ ਸਮੱਗਲਰ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ 13 ਅਪ੍ਰੈਲ ਨੂੰ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਬੰਬ ਚੱਲ ਚੁਕੇ ਹਨ ਅਤੇ 32 ਅਜੇ ਵੀ ਸੂਬੇ ਭਰ ਵਿੱਚ ਧਮਾਕੇ ਕੀਤੇ ਜਾਣੇ ਹਨ। ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਇਸ ਦੇ ਬਾਅਦ ਉਸੇ ਦਿਨ ਮਹਿਲਾ ਪੁਲਸ ਕਰਮਚਾਰੀ ਦੀ ਸ਼ਿਕਾਇਤ 'ਤੇ ਮੋਹਾਲੀ ਵਿੱਚ ਬਾਜਵਾ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਏ. ਆਈ. ਜੀ .ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਆਪਣੀ ਟੀਮ ਦੇ ਨਾਲ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਣ ਲਈ ਸੈਕਟਰ 8 ਚੰਡੀਗੜ੍ਹ ਸਥਿਤ ਬਾਜਵਾ ਦੇ ਘਰ ਪਹੁੰਚੇ ਸਨ। ਉਹ ਉੱਥੇ ਲਗਭਗ 15 ਮਿੰਟ ਰਹੇ ਅਤੇ ਬਾਹਰ ਆ ਕੇ ਮੀਡੀਆ ਨੂੰ ਦੱਸਿਆ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਇਸ ਦੇ ਇਲਾਵਾ ਬੀਤੇ ਦਿਨ ਵੀ ਪ੍ਰਤਾਪ ਸਿੰਘ ਬਾਜਵਾ ਕੋਲੋਂ ਕਰੀਬ ਸਾਢੇ 5 ਘੰਟੇ ਪੁੱਛਗਿੱਛ ਕੀਤੀ ਗਈ ਸੀ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪਤਨੀ ਦਾ ਗੋਲ਼ੀਆਂ ਮਾਰ ਕੇ ਕਤਲ, ਫਿਰ ਪਤੀ ਨੇ ਕੀਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਮਾਂ ਨੇ ਬੜੀਆਂ ਸਧਰਾਂ ਨਾਲ ਅਮਰੀਕਾ ਦੇ ਮੁੰਡੇ ਨਾਲ ਤੋਰੀ ਸੀ ਧੀ, ਫ਼ਿਰ ਜੋ ਹੋਇਆ...
NEXT STORY