ਅੰਮ੍ਰਿਤਸਰ (ਜਸ਼ਨ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਗਲਿਆਰੇ ਦੇ ਬਾਹਰ ਮਾਣਯੋਗ ਜੱਜ ਦੀ ਸੁਰੱਖਿਆ ਲਈ ਤਾਇਨਾਤ ਇਕ ਗੰਨਮੈਨ ਤੋਂ ਪਿਸਤੌਲ ਖੋਹਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਸ ਨੇ ਵਿਸਥਾਰ ਰਿਪੋਰਟ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਵਿਚ ਉਨ੍ਹਾਂ ਨੇ ਰਿਪੋਰਟ ਮੰਗਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਲਈ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਜਾਰੀ ਹੁਕਮਾਂ ਵਿਚ ਚੰਡੀਗੜ੍ਹ ਪੁਲਸ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਜੱਜਾਂ ਦੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਇਸ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।
ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ
ਇਸ ਦੌਰਾਨ ਚੰਡੀਗੜ੍ਹ ਪੁਲਸ ਦੇ ਅਧਿਕਾਰੀ ਵੀ ਮੌਜੂਦ ਸਨ, ਅਦਾਲਤ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਵਿਚ ਗੰਨਮੇਨ ਤੋਂ ਪਿਸਤੌਲ ਖੋਹਣ ਦਾ ਮਾਮਲਾ ਸਿੱਧੇ ਤੌਰ ’ਤੇ ਸੁਰੱਖਿਆ ਪ੍ਰਣਾਲੀ ਵਿਚ ਇਕ ਚੂਕ ਹੈ ਅਤੇ ਇਹ ਗੰਭੀਰ ਮਾਮਲਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਸ ਦੀ ਕੀ ਸਥਿਤੀ ਹੈ? ਅਤੇ ਉਕਤ ਮਾਮਲੇ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ, ਇਹ ਅਗਲੀ ਤਰੀਕ ਵਿਚ ਦੱਸਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਤੜਕਸਾਰ ਪਿਆ ਮੀਂਹ, ਮੌਸਮ ਹੋਇਆ ਸੁਹਾਵਨਾ
NEXT STORY