ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿਚ ਤਿੰਨ ਦਿਨ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਹੁਕਮਾਂ ਮੁਤਾਬਕ ਚੰਡੀਗੜ੍ਹ ‘ਚ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਸੂਤਰਾਂ ਮੁਤਾਬਕ ਚੰਡੀਗੜ੍ਹ ਵਿਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ 'ਤੇ ਹਾਈ ਕੋਰਟ ਨੇ ਬੁੱਧਵਾਰ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ। ਜਿਸ ਮੁਤਾਬਕ ਚੰਡੀਗੜ੍ਹ 'ਚ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਹਾਈਕੋਰਟ ਨੇ ਨਵੇਂ ਠੇਕੇ ਅਲਾਟ ਕਰਨ ਦੇ ਹੁਕਮਾਂ 'ਤੇ 3 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਕਈ ਬਿਨੈਕਾਰਾਂ ਨੇ ਟੈਂਡਰਿੰਗ ਅਤੇ ਠੇਕੇ ਦੀ ਅਲਾਟਮੈਂਟ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਕਿ ਸ਼ਹਿਰ ਵਿਚ 97 ਠੇਕੇ ਹਨ ਜਦਕਿ 91 ਠੇਕੇ ਇੱਕੋ ਗਰੁੱਪ ਨੂੰ ਅਲਾਟ ਕੀਤੇ ਗਏ ਸਨ, ਜਿਸ ਕਾਰਨ ਸ਼ਹਿਰ ਦੇ ਠੇਕਿਆਂ ’ਤੇ ਇਸ ਗਰੁੱਪ ਦਾ ਏਕਾਧਿਕਾਰ ਰਹੇਗਾ। ਹਾਈ ਕੋਰਟ ਨੇ ਅਲਾਟਮੈਂਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਹ ਵੀ ਆਖਿਆ ਗਿਆ ਹੈ ਕਿ ਪਿਛਲੇ ਸਾਲ ਜੋ ਠੇਕੇ 31 ਮਾਰਚ ਤੱਕ ਅਲਾਟ ਹੋਏ ਸਨ, ਉਹ ਜਾਰੀ ਰਹਿਣਗੇ, ਜਦਕਿ 1 ਤੋਂ 3 ਅਪ੍ਰੈਲ ਤੱਕ ਠੇਕੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਡਿਫਾਲਟਰ ਖਪਤਕਾਰਾਂ 'ਤੇ ਵੱਡਾ ਐਕਸ਼ਨ, ਬਿਜਲੀ ਵਿਭਾਗ ਨੇ ਆਖਿਰ ਸ਼ੁਰੂ ਕੀਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫ਼ੌਜੀ ਪਤੀ ਦੇ ਨਾਜਾਇਜ਼ ਸੰਬੰਧਾਂ ਨੇ ਪੱਟਿਆ ਘਰ, ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਰਸ 'ਚੋਂ ਮਿਲਿਆ...
NEXT STORY