ਅੰਮ੍ਰਿਤਸਰ (ਦੀਪਕ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਟੀਸ਼ਨ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈ. ਪੀ. ਐੱਸ. ਬੀ. ਪੀ. ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਮਾਨਯੋਗ ਉੱਚ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਲੋਕ ਸਭਾ ਹਲਕੇ 'ਚ ਕਿਸੇ ਬਾਹਰੀ ਵਿਅਕਤੀ ਦੇ ਮੁੜ MP ਚੁਣੇ ਜਾਣ ਦੀ ਸੰਭਾਵਨਾ!
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਤਤਕਾਲੀ ਪੁਲਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰ ਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਸ ਹਿਰਾਸਤ ਵਿਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ’ਤੇ ਉੱਚ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸੜਕ ਸੁਰੱਖਿਆ ਫੋਰਸ ਦੀ ਇਸ ਜ਼ਿਲ੍ਹੇ 'ਚ ਜਲਦ ਹੋਵੇਗੀ ਸ਼ੁਰੂਆਤ, ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ 5 ਪੁਲਸ ਵਾਹਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਵਾਲੇ ਦਿਨ ਲਾਲ ਸੂਹਾ ਜੋੜਾ ਤੇ ਚੂੜਾ ਪਾ ਪੇਪਰ ਦੇਣ ਪੁੱਜੀ ਲਾੜੀ, ਸਭ ਰਹਿ ਗਏ ਹੈਰਾਨ
NEXT STORY