ਚੰਡੀਗੜ੍ਹ (ਵੈੱਬ ਡੈਸਕ): ਸੂਬੇ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਮਾਮਲਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਸਲੇ ਦਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਦਰਅਸਲ, ਇਕ ਵਕੀਲ ਵੱਲੋਂ ਦਾਖ਼ਲ ਜਨਹਿੱਤ ਪਟਿਸ਼ਨ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਕਾਰਨ ਕਿਸਾਨਾਂ ਨੂੰ ਆ ਰਹੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਇਸ ਪਟਿਸ਼ਨ 'ਤੇ ਪਿਛਲੀ ਸੁਣਵਾਈ ਵਿਚ ਹਾਈ ਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ FCI ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ਵਿਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮਸਲੇ 'ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਹੋਵੇਗੀ, ਜਿਸ ਵਿਚ ਇਸ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਦਿੱਲੀ 'ਚ ਹੋਈ ਮੀਟਿੰਗ ਮਗਰੋਂ CM ਮਾਨ ਨੇ ਲਏ ਅਹਿਮ ਫ਼ੈਸਲੇ
ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਹਾਈ ਕੋਰਟ ਵਿਚ ਆਪਣਾ ਪੱਖ ਰੱਖਿਆ। ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਕਰਨ ਵਾਲੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਵੀ ਸਮੇਂ-ਸਮੇਂ 'ਤੇ ਦੱਸ ਰਹੀ ਹੈ। ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪਟਿਸ਼ਨਕਰਤਾ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇ ਮੀਟਿੰਗ ਵਿਚ ਇਸ ਮਸਲੇ ਦਾ ਹੱਲ ਨਹੀਂ ਨਿਕਲਦਾ ਤਾਂ ਦੁਬਾਰਾ ਹਾਈ ਕੋਰਟ ਦਾ ਰੁਖ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕਾਂਗਰਸ ਵਲੋਂ ਕਮੇਟੀ ਦਾ ਗਠਨ, ਪੜ੍ਹੋ ਪੂਰੀ List
NEXT STORY