Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:32 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

PUNJAB News Punjabi(ਪੰਜਾਬ)

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

  • Edited By Gurminder Singh,
  • Updated: 21 Jul, 2026 04:59 PM
Faridkot-Muktsar
high court orders  sanitation workers  punjab police
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 22 ਜੁਲਾਈ ਤੱਕ ਸੂਬੇ ਦੇ ਸ਼ਹਿਰਾਂ ਵਿਚ ਸਫ਼ਾਈ ਯਕੀਨੀ ਬਣਾਉਣ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਨੂੰ ਫ਼ਰੀਦਕੋਟ ਵਿਚ ਕੂੜੇ ਦੇ ਢੇਰ ਚੁੱਕਣ ਲਈ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੂੰ ਸਫ਼ਾਈ ਕਰਮਚਾਰੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਸ ਕਾਰਨ ਮੌਕੇ ’ਤੇ ਕਾਫ਼ੀ ਦੇਰ ਤੱਕ ਤਣਾਅਪੂਰਨ ਮਾਹੌਲ ਬਣਿਆ ਰਿਹਾ। ਹਾਲਾਤ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਸ ਫੋਰਸ ਤੈਨਾਤ ਕੀਤੀ ਗਈ। ਸੂਬਾ ਪੱਧਰੀ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਇਸ ਕਾਰਨ ਨਾ ਸਿਰਫ਼ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਸ਼ਹਿਰ ਵਾਸੀਆਂ ਵੱਲੋਂ ਵੀ ਕੂੜੇ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸੇ ਦੌਰਾਨ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਨੂੰ 22 ਜੁਲਾਈ ਤੱਕ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਕੂੜੇ ਦੇ ਢੇਰ ਚੁੱਕ ਕੇ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਫ਼ਰੀਦਕੋਟ ਪ੍ਰਸ਼ਾਸਨ ਵੱਲੋਂ ਨਿੱਜੀ ਟਰਾਲੀਆਂ, ਜੇਸੀਬੀ ਮਸ਼ੀਨਾਂ ਅਤੇ ਹੋਰ ਸਾਧਨਾਂ ਨਾਲ ਸਵੇਰੇ ਹੀ ਕੂੜਾ ਚੁੱਕਣ ਦੀ ਕਾਰਵਾਈ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ।

ਜਿਵੇਂ ਹੀ ਪ੍ਰਸ਼ਾਸਨਿਕ ਟੀਮਾਂ ਕੂੜਾ ਡੰਪ ਅਤੇ ਹੋਰ ਥਾਵਾਂ ’ਤੇ ਪੁੱਜੀਆਂ ਤਾਂ ਉੱਥੇ ਮੌਜੂਦ ਸਫ਼ਾਈ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕਿਸੇ ਵੀ ਹਾਲਤ ਵਿੱਚ ਕੂੜਾ ਨਹੀਂ ਚੁੱਕਣ ਦੇਣਗੇ। ਸਫ਼ਾਈ ਕਰਮਚਾਰੀ ਆਗੂ ਨੇ ਕਿਹਾ ਕਿ ਉਹ ਹਾਈਕੋਰਟ ਦੇ ਹੁਕਮਾਂ ਦਾ ਪੂਰਾ ਸਨਮਾਨ ਕਰਦੇ ਹਨ ਪਰ ਸਰਕਾਰ ਲਗਾਤਾਰ ਉਨ੍ਹਾਂ ਨਾਲ ਵਾਅਦੇ ਕਰਕੇ ਵੀ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋੜ ਪਈ ਤਾਂ ਉਹ ਆਪਣੀ ਜਾਨ ਦੀ ਬਾਜ਼ੀ ਲਗਾ ਦੇਣਗੇ, ਪਰ ਹੜਤਾਲ ਨੂੰ ਕਮਜ਼ੋਰ ਨਹੀਂ ਹੋਣ ਦੇਣਗੇ ਅਤੇ ਕੂੜਾ ਨਹੀਂ ਚੁੱਕਣ ਦਿੱਤਾ ਜਾਵੇਗਾ।

ਦੂਜੇ ਪਾਸੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅੰਮ੍ਰਿਤ ਲਾਲ ਨੇ ਕਿਹਾ ਕਿ ਸੰਗਰੂਰ ਦੇ ਇੱਕ ਵਿਅਕਤੀ ਵੱਲੋਂ ਹਾਈਕੋਰਟ ਵਿਚ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਸੂਬੇ ਦੇ ਸਾਰੇ ਸ਼ਹਿਰਾਂ ਵਿਚ 22 ਜੁਲਾਈ ਤੱਕ ਸਫ਼ਾਈ ਮੁਹਿੰਮ ਮੁਕੰਮਲ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸੇ ਨਾਲ ਟਕਰਾਅ ਕਰਨਾ ਨਹੀਂ, ਸਗੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਕੂੜੇ ਤੋਂ ਰਾਹਤ ਦਿਵਾਉਣਾ ਹੈ। ਇਸੇ ਲਈ ਨਿੱਜੀ ਮਸ਼ੀਨਰੀ ਅਤੇ ਸਾਧਨਾਂ ਦੀ ਮਦਦ ਨਾਲ ਸਫ਼ਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਪੁਲਸ ਬਲ ਤਾਇਨਾਤ ਰਿਹਾ। ਕਾਫ਼ੀ ਦੇਰ ਤੱਕ ਚੱਲੀ ਗੱਲਬਾਤ ਤੋਂ ਬਾਅਦ ਪ੍ਰਸ਼ਾਸਨ ਅਤੇ ਸਫ਼ਾਈ ਸੇਵਕਾਂ ਵਿਚਾਲੇ ਇਸ ਗੱਲ ’ਤੇ ਸਹਿਮਤੀ ਬਣ ਗਈ ਕਿ ਬਾਬਾ ਫ਼ਰੀਦ ਜੀ ਦੀ ਦਰਗਾਹ ਨੂੰ ਜਾਂਦੇ ਮੁੱਖ ਰਸਤੇ ’ਤੇ ਪਏ ਕੂੜੇ ਦੇ ਢੇਰ ਨੂੰ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਆਸਥਾ ਨੂੰ ਧਿਆਨ ਵਿਚ ਰੱਖਦਿਆਂ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸਹਿਮਤੀ ਤੋਂ ਬਾਅਦ ਮਾਹੌਲ ਕੁਝ ਹੱਦ ਤੱਕ ਸ਼ਾਂਤ ਹੋਇਆ, ਹਾਲਾਂਕਿ ਸਫ਼ਾਈ ਸੇਵਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋਣ ਤੱਕ ਹੜਤਾਲ ਅਤੇ ਸੰਘਰਸ਼ ਪਹਿਲਾਂ ਵਾਂਗ ਜਾਰੀ ਰਹੇਗਾ। 

  • High Court orders
  • sanitation workers
  • Punjab Police
  • ਹਾਈਕੋਰਟ ਦੇ ਹੁਕਮ
  • ਸਫ਼ਾਈ ਕਰਮਚਾਰੀ
  • ਪੰਜਾਬ ਪੁਲਸ

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

NEXT STORY

Stories You May Like

  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +