ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੇਤੂ ਕੌਂਸਲਰਾਂ ਨੂੰ ਜੇਤੂ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਤੂ ਕੌਂਸਲਰ ਹੀ ਅਹੁਦੇ ਦੀ ਸਹੁੰ ਚੁੱਕ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਟਰਾਲੇ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ਸੁਣਾਉਂਦੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਪਟੀਸ਼ਨ ਦਾਖ਼ਲ ਕਰਵਾ ਸਕਦਾ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਰੱਦ ਕਰਨ ਦੇ ਫ਼ੈਸਲੇ ਮਗਰੋਂ ਚੋਣ ਕਮਿਸ਼ਨ ਨੇ ਬਾਅਦ ਵਿਚ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ 7 ਵਾਰਡਾਂ ਵਿਚ ਗੜਬੜੀ ਕਰਨ ਦੇ ਦੋਸ਼ ਲਾਏ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਨੇ ਹਾਈਟੈੱਕ ਕੀਤੀ ਪੁਲਸ, ਸਹੂਲਤ ਲਈ ਦਿੱਤੀਆਂ ਜਾ ਰਹੀਆਂ ਆਧੁਨਿਕ ਗੱਡੀਆਂ
NEXT STORY