ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਹਾਈਲੈਵਲ ਮੀਟਿੰਗ ਕੀਤੀ ਗਈ। ਜਿਸ ਉਪਰੰਤ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ ਕੀਤੀ ਗਏ। ਇਸ ਸੰਬੰਧੀ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਅਤੇ ਪੁਲਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈ ਕੇ ਹੋਰ ਸਖ਼ਤ ਹੋਣ ਨੂੰ ਕਿਹਾ ਗਿਆ ਹੈ। ਸਮੱਗਲਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਅਤੇ ਪੁਲਸ ਅਫ਼ਸਰ ਪਿੰਡ ਲੈਵਲ 'ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ, ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ : 5 ਤਾਰੀਖ਼ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, ਹਲਚਲ ਵਧੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਪੰਜਾਬ ਪੁਲਸ ਦੇ ਸਹਿਯੋਗ ਨਾਲ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ਹਮਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਸਕਾਰ 'ਤੇ ਜਾ ਰਹੇ ਬੰਦੇ ਨੂੰ ਰਾਹ 'ਚ ਆ ਗਈ ਮੌਤ, ਸੜਕ 'ਤੇ ਹੀ ਪੈ ਗਈਆਂ ਚੀਕਾਂ
NEXT STORY