ਜਲੰਧਰ (ਮਹੇਸ਼)–ਕਾਕੀ ਪਿੰਡ-ਦਕੋਹਾ ਰੋਡ ’ਤੇ ਇਕ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਸ਼ਨੀਵਾਰ ਸ਼ਾਮ ਨੂੰ ਤੇਜ਼ ਰਫ਼ਤਾਰ 10 ਟਾਇਰੀ ਟਿੱਪਰ ਇਸ ਰੋਡ ’ਤੇ ਚੜ੍ਹਿਆ ਅਤੇ ਇਸ ਬੇਕਾਬੂ ਟਿੱਪਰ ਨੇ ਰੋਡ ’ਤੇ ਲੱਗੇ, ਜਿੱਥੇ ਬਿਜਲੀ ਦੇ 3 ਖੰਭੇ ਬੁਰੀ ਤਰ੍ਹਾਂ ਨਾਲ ਤੋੜ ਦਿੱਤੇ, ਉਥੇ ਹੀ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ।
ਮੌਕੇ ’ਤੇ ਪੁੱਜੇ ਇਲਾਕੇ ਦੇ ਸਾਬਕਾ ਕੌਂਸਲਰ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਨਾਲ ਕਈ ਲੋਕਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਸੀ। ਉਨ੍ਹਾਂ ਇਸ ਸਬੰਧੀ ਦਕੋਹਾ ਚੌਕੀ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਏ. ਐੱਸ. ਆਈ. ਟਹਿਲ ਦਾਸ ਸਮੇਤ ਪੁਲਸ ਪਾਰਟੀ ਉਥੇ ਪਹੁੰਚ ਗਏ ਅਤੇ ਲੋਕਾਂ ਦੀ ਮਦਦ ਨਾਲ ਪਹਿਲਾਂ ਹੀ ਕਾਬੂ ਕਰ ਲਏ ਗਏ ਟਿੱਪਰ ਦੇ ਡਰਾਈਵਰ ਨੂੰ ਫੜ ਕੇ ਪੁਲਸ ਚੌਕੀ ਦਕੋਹਾ ਲੈ ਗਏ।
ਇਹ ਵੀ ਪੜ੍ਹੋ:ਮੁੜ ਚਰਚਾ 'ਚ ਸੰਦੀਪ ਨੰਗਲ ਅੰਬੀਆਂ ਕਤਲ ਕਾਂਡ, ਬਠਿੰਡਾ ਜੇਲ੍ਹ ’ਚੋਂ ਜਲੰਧਰ ਲਿਆਂਦੇ ਗਏ 2 ਸ਼ਾਰਪ ਸ਼ੂਟਰ
ਟਿੱਪਰ ਰੋਡ ’ਤੇ ਹੀ ਫਸਿਆ ਹੋਇਆ ਸੀ। ਹਾਦਸੇ ਤੋਂ ਬਾਅਦ ਪੂਰੀ ਰੋਡ ’ਤੇ ਹਨੇਰਾ ਛਾ ਗਿਆ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਉਥੇ ਇਕੱਠੇ ਹੋ ਗਏ। ਉਨ੍ਹਾਂ ਟਿੱਪਰ ਦੇ ਡਰਾਈਵਰ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ। ਏ. ਐੱਸ. ਆਈ. ਟਹਿਲ ਦਾਸ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਦਕੋਹਾ ਰੋਡ ਛੋਟੀ ਹੋਣ ਕਾਰਨ ਇਥੋਂ ਟਿੱਪਰ ਅਤੇ ਅਜਿਹੇ ਹੋਰ ਵੱਡੇ ਵਾਹਨ ਨਹੀਂ ਕੱਢੇ ਜਾ ਸਕਦੇ ਪਰ ਇਸਦੇ ਬਾਵਜੂਦ ਟਿੱਪਰ ਇਥੇ ਕਿਵੇਂ ਆ ਗਿਆ, ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਕੰਮ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ
NEXT STORY