ਅੰਮ੍ਰਿਤਸਰ (ਅਰੁਣ)- ਬੀਤੀ ਦੇਰ ਰਾਤ ਕਰੀਬ 3 ਵਜੇ ਰੇਲਵੇ ਸਟੇਸ਼ਨ ਤੋਂ ਕਿਸੇ ਰਿਸ਼ਤੇਦਾਰ ਨੂੰ ਛੱਡ ਕੇ ਵਾਪਸ ਆ ਰਹੇ ਨੌਜਵਾਨ ਦਾ ਮੋਟਰਸਾਈਕਲ ਦਾਣਾ ਮੰਡੀ ਨਾਰਾਇਣਗੜ੍ਹ ਨੇੜੇ ਬੀ. ਆਰ. ਟੀ. ਐੱਸ. ਦੀ ਗਰਿੱਲ ਵਿਚ ਜਾ ਵੱਜਾ। ਮੋਟਰਸਾਈਕਲ ਦੀ ਸਪੀਡ ਇੰਨੀ ਤੇਜ਼ ਸੀ ਕਿ ਪਿੱਛੇ ਬੈਠੀ ਕੁੜੀ ਦੀ ਗਰਦਨ ਗਰਿੱਲ ਵਿਚ ਫਸ ਕੇ ਧੜ ਨਾਲੋਂ ਵੱਖ ਹੋ ਗਈ ਅਤੇ ਕੁੜੀ ਦੀ ਲੱਤ ਟੁੱਟ ਗਈ। ਪੁਲਸ ਸੂਤਰਾਂ ਮੁਤਾਬਕ ਮੋਟਰਸਾਈਕਲ ਚਾਲਕ ਗੁਰਪ੍ਰੀਤ ਸਿੰਘ ਵਾਸੀ ਗੁੰਮਟਾਲਾ ਜੋ ਨਸ਼ੇ ਦੀ ਹਾਲਤ ’ਚ ਸੀ ਅਤੇ ਤੇਜ਼ ਸਪੀਡ ’ਚ ਉਸਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਦੋਵਾਂ ਤੋਂ 20-22 ਫੁੱਟ ਦੂਰ ਜਾ ਕੇ ਡਿੱਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਛੇਹਰਟਾ ਦੀ ਪੁਲਸ ਮੌਕੇ ’ਤੇ ਪੁੱਜ ਗਈ। ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਡੈੱਡ ਹਾਊਸ ਲਿਜਾਇਆ ਗਿਆ। ਜ਼ਖ਼ਮੀ ਨੌਜਵਾਨ ਨੂੰ ਛੇਹਰਟਾ ਨੇੜਲੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ। ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਾਣੀ ਰੰਜਿਸ਼ ਕਾਰਨ ਟਾਈਮ ਪਾ ਕੇ ਆਹਮੋ-ਸਾਹਮਣੇ ਹੋਈਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ
NEXT STORY