ਫਾਜ਼ਿਲਕਾ (ਨਾਗਪਾਲ) : ਅਬੋਹਰ ’ਚ ਅੱਜ ਸਵੇਰੇ ਤੇਲ ਟੈਂਕਰ ਅਤੇ ਮੋਟਰਸਾਈਕਲ ਦਰਮਿਆਨ ਭਿਆਨਕ ਟੱਕਰ ਹੋ ਗਈ ਜਿਸ ’ਚ ਤਿੰਨ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਬੋਹਰ-ਮਲੋਟ ਰੋਡ ’ਤੇ ਵਾਪਰਿਆ ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ’ਤੇ ਹੀ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਘਟਨਾ ਵਾਪਰਨ ਮਗਰੋਂ ਟੈਂਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਐਕਸ਼ਨ 'ਚ ਸਿੱਖਿਆ ਮੰਤਰੀ ਮੀਤ ਹੇਅਰ, 720 ਨਿੱਜੀ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ
ਜਾਣਕਾਰੀ ਅਨੁਸਾਰ ਅੱਜ ਸਵੇਰੇ ਮੋਟਰਸਾਈਕਲ ’ਤੇ ਸਵਾਰ ਤਿੰਨ ਲੋਕ ਕਿੱਧਰੇ ਜਾ ਰਹੇ ਸਨ ਕਿ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਤੇਲ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਤਿੰਨੋ ਲੋਕ ਟੈਂਕਰ ਥੱਲੇ ਆ ਗਏ ਤੇ ਮੌਕੇ ’ਤੇ ਹੀ ਤਿੰਨਾਂ ਦੀ ਮੌਤ ਹੋ ਗਈ। ਰਾਹਗੀਰਾਂ ਦੇ ਦੱਸਣ ਮੁਤਾਬਕ ਮ੍ਰਿਤਕਾਂ ’ਚ ਮਾਂ-ਪੁੱਤ ਅਤੇ ਇਕ ਉਨ੍ਹਾਂ ਦਾ ਇਕ ਰਿਸ਼ਤੇਦਾਰ ਸ਼ਾਮਲ ਹੈ। ਮੌਕੇ ’ਤੇ ਪਹੁੰਚੀ ਅਬੋਹਰ ਪੁਲਸ ਨੇ ਲਾਸ਼ਾਂ ਨੂੰ ਸਿਵਿਲ ਹਸਪਤਾਲ ਲਿਜਾ ਕੇ ਅੱਗੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਮਜ਼ਦੂਰਾਂ ਦੀ ਮੌਕੇ ’ਤੇ ਹੋਈ ਮੌਤ

ਸਿਵਲ ਹਸਪਤਾਲ ਤੋਂ ਨਸ਼ਾ ਛਡਾਉਣ ਵਾਲੀ ਗੋਲੀ ਨਾ ਮਿਲਣ ਕਾਰਨ ਮਰੀਜ਼ਾਂ ਵੱਲੋਂ ਧਰਨਾ
NEXT STORY