ਲੁਧਿਆਣਾ (ਮਨੀਸ਼, ਰਾਮ) : ਸ਼ਿਮਲਾਪੁਰੀ ਇਲਾਕੇ 'ਚ ਇਕ ਤੇਜ਼ ਰਫ਼ਤਾਰ ਥਾਰ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਿਸੇ ਵਿਅਕਤੀ ਨੂੰ ਗੰਭੀਰ ਸੱਟ ਤਾਂ ਨਹੀਂ ਲੱਗੀ ਪਰ ਸਕੂਟੀ ਸਵਾਰ 2 ਔਰਤਾਂ ਵਾਹਨ ਦੀ ਲਪੇਟ ’ਚ ਆਉਣ ਕਾਰਨ ਸੜਕ ’ਤੇ ਬੜੀ ਬੁਰੀ ਤਰ੍ਹਾਂ ਡਿੱਗ ਕੇ ਜ਼ਖ਼ਮੀ ਹੋ ਗਈਆਂ। ਇਹ ਸਾਰੀ ਘਟਨਾ ਇਲਾਕੇ ’ਚ ਲੱਗੇ ਕੈਮਰੇ 'ਚ ਕੈਦ ਹੋ ਗਈ। ਲੋਕਾਂ ਨੇ ਥਾਰ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਡਰਾਈਵਰ ਰਫ਼ਤਾਰ ਤੇਜ਼ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ : ਨਕੋਦਰ-ਜਲੰਧਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, SP ਦੇ ਗੰਨਮੈਨ ਦੀ ਮੌਤ
ਲੋਕਾਂ ਦਾ ਕਹਿਣਾ ਸੀ ਕਿ ਥਾਰ ਇਕ ਔਰਤ ਚਲਾ ਰਹੀ ਸੀ। ਐੱਸ. ਐੱਸ. ਓ. ਕਰਮਜੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ। ਥਾਰ ਦੀ ਨੰਬਰ ਪਲੇਟ ਦਾ ਪਤਾ ਲਾਉਣ ਲਈ ਵੱਖ-ਵੱਖ ਥਾਵਾਂ ’ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡਰਾਈਵਰ ਦੀ ਪਛਾਣ ਹੁੰਦੇ ਹੀ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਮੰਤਰੀ ਦਾ ਦਾਅਵਾ: 1 ਸਾਲ 'ਚ 583 ਆਮ ਆਦਮੀ ਕਲੀਨਿਕਾਂ 'ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ
NEXT STORY