ਲੁਧਿਆਣਾ (ਸੰਨੀ) : ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਬਦਲ ਕੇ ਆਵਾਜ਼ ਪ੍ਰਦੂਸ਼ਣ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਇਸ ਬਾਰੇ ਸਮਾਜ ਸੇਵਕ ਰੋਹਿਤ ਸੱਭਰਵਾਲ ਨੇ ਹਾਈਕੋਰਟ ਦਾ ਸਹਾਰਾ ਲਿਆ ਸੀ, ਜਿਸ ਤੋਂ ਬਾਅਦ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੁਲੇਟ ਮੋਟਰਸਾਈਕਲਾਂ ਦੇ ਚਾਲਕਾਂ ਵੱਲੋਂ ਪਟਾਕੇ ਵਜਾ ਕੇ ਆਵਾਜ਼ ਪ੍ਰਦੂਸ਼ਣ ਕਰਨ ਦੇ ਮਾਮਲੇ ’ਚ ਸਾਲ-2019 ਵਿਚ ਹਾਈਕੋਰਟ ਨੇ ਇਸ ਨੂੰ ਰੋਕਣ ਦੇ ਹੁਕਮ ਦਿੱਤੇ ਸੀ ਪਰ ਬਾਵਜੂਦ ਇਸ ਦੇ ਸ਼ਹਿਰ ’ਚ ਜ਼ਿਆਦਾਤਰ ਬੁਲੇਟ ਚਾਲਕਾਂ ਦੇ ਸਾਇਲੈਂਸਰ ਬਦਲਵਾ ਰੱਖੇ ਹਨ ਅਤੇ ਪਟਾਕੇ ਵਜਾ ਕੇ ਆਵਾਜ਼ ਪ੍ਰਦੂਸ਼ਣ ਕੀਤਾ ਜਾ ਰਿਹਾ ਹੈ।
ਇਸ ’ਤੇ ਉਨ੍ਹਾਂ ਨੇ ਪੁਲਸ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਪੱਤਰ ਭੇਜਿਆ ਸੀ ਪਰ ਕੋਈ ਕਾਰਵਾਈ ਨਾ ਹੋਣ ’ਤੇ ਹਾਈਕੋਰਟ ’ਚ ਉਲੰਘਣਾ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਅਧਿਕਾਰੀਆਂ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਗਿਆ ਹੈ।
ਪਿਸਤੌਲ ਦੀ ਨੋਕ ’ਤੇ ਮੁਟਿਆਰ ਨਾਲ ਗੈਂਗਰੇਪ, ਦੋਸ਼ੀ ਫ਼ਰਾਰ
NEXT STORY