ਚੰਡੀਗੜ੍ਹ (ਸੁਸ਼ੀਲ) : ਸਕੂਲ ਤੋਂ ਘਰ ਪਰਤ ਰਹੀ ਨਾਬਾਲਗ ਵਿਦਿਆਰਥਣ ਨੂੰ ਕਾਰ 'ਚ ਬਿਠਾਉਣ ਦੀ ਕੋਸ਼ਿਸ਼ ਕਰਨ ਅਤੇ ਉਸ ਨਾਲ ਅਸ਼ਲੀਲ ਹਰਕਤ ਕਰਨ ਦੇ ਮਾਮਲੇ 'ਚ ਪੁਲਸ ਨੇ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਦਾਸਪੁਰ ਵਾਸੀ 26 ਸਾਲਾ ਵੈਭਵ ਵਜੋਂ ਹੋਈ ਹੈ, ਜੋ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵਕਾਲਤ ਕਰਦਾ ਹੈ। ਸੈਕਟਰ-34 ਥਾਣਾ ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਉਸ ਦੀ ਕਾਰ ਦਾ ਨੰਬਰ ਟਰੇਸ ਕਰਕੇ ਮੁਲਜ਼ਮ ਤੱਕ ਪਹੁੰਚ ਕੀਤੀ। ਘਟਨਾ 19 ਫਰਵਰੀ ਦੀ ਹੈ। ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਵਿਦਿਆਰਥਣ ਬੱਸ ਤੋਂ ਉਤਰ ਕੇ ਘਰ ਜਾ ਰਹੀ ਸੀ। ਇਸ ਦੌਰਾਨ ਸਵਿੱਫਟ ਕਾਰ 'ਚ ਬੈਠੇ ਨੌਜਵਾਨ ਨੇ ਉਸ ਨੂੰ ਆਵਾਜ਼ ਮਾਰ ਕੇ ‘ਭੈਣ’ ਕਹਿੰਦਿਆਂ ਆਪਣੇ ਕੋਲ ਬੁਲਾਇਆ। ਉਸ ਨੇ ਆਪਣੀ ਬੀਮਾਰੀ ਦਾ ਹਵਾਲਾ ਦਿੰਦਿਆਂ ਵਿਦਿਆਰਥਣ ਤੋਂ ਮਦਦ ਮੰਗੀ ਅਤੇ ਉਸ ਨੂੰ ਗੱਲਾਂ 'ਚ ਉਲਝਾ ਕੇ ਅਸ਼ਲੀਲ ਹਰਕਤ ਕਰਨ ਲਈ ਉਕਸਾਉਣ ਲੱਗਾ। ਉਸ ਨੇ ਵਿਦਿਆਰਥਣ ਨੂੰ ਕਾਰ ਵਿਚ ਬੈਠਣ ਲਈ ਵੀ ਕਿਹਾ। ਇਸ ਦੌਰਾਨ ਬੱਚੀ ਕਿਸੇ ਤਰ੍ਹਾਂ ਉੱਥੋਂ ਭੱਜ ਕੇ ਘਰ ਪਹੁੰਚੀ, ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਸੀ.ਸੀ.ਟੀ.ਵੀ. ਫੁਟੇਜ ਨਾਲ ਮਿਲਿਆ ਸੁਰਾਗ
ਘਰ ਪਹੁੰਚ ਕੇ ਵਿਦਿਆਰਥਣ ਨੇ ਮਾਪਿਆਂ ਨੂੰ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਤਾਂ ਸ਼ੱਕੀ ਕਾਰ ਦਿਖਾਈ ਦਿੱਤੀ। ਵਿਦਿਆਰਥਣ ਨੇ ਵੀ ਕਾਰ ਦੀ ਪਛਾਣ ਕੀਤੀ। ਇਸ ਤੋਂ ਬਾਅਦ ਕਾਰ ਦੇ ਨੰਬਰ ਦੇ ਆਧਾਰ ’ਤੇ ਉਸ ਦੇ ਮਾਲਕ ਅਤੇ ਮੁਲਜ਼ਮ ਦਾ ਪਤਾ ਲਾਇਆ ਗਿਆ। ਪੁਲਸ ਨੇ ਕਾਰ ਚਾਲਕ ਵੈਭਵ ਨੂੰ ਗ੍ਰਿਫ਼ਤਾਰ ਕਰ ਲਿਆ।
ਪੰਜਾਬ 'ਚ ਵੱਡੀ ਵਾਰਦਾਤ! ਪਤਨੀ ਨੂੰ ਮਨਾਉਣ ਸਹੁਰੇ ਘਰ ਆਏ ਜਵਾਈ ਵੱਲੋਂ ਸੱਸ ਦਾ ਕਤਲ
NEXT STORY