ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ ਅਤੇ ਗੁਰਦਾਸਪੁਰ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਮਾਈਨਿੰਗ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਇਨ੍ਹਾਂ ਇਲਾਕਿਆਂ 'ਚ ਕਾਨੂੰਨੀ ਜਾਂ ਗੈਰ ਕਾਨੂੰਨੀ ਕਿਸੇ ਤਰ੍ਹਾਂ ਦੀ ਵੀ ਮਾਈਨਿੰਗ ਕਰਨ 'ਤੇ ਪੂਰੀ ਤਰ੍ਹਾਂ ਰੋਕ ਲਾਈ ਗਈ ਹੈ। ਜਾਣਕਾਰੀ ਮੁਤਾਬਕ ਫ਼ੌਜ ਅਤੇ ਬੀ. ਐੱਸ. ਐੱਫ. ਵੱਲੋਂ ਦਾਖ਼ਲ ਕੀਤੇ ਗਏ ਜਵਾਬ ਤੋਂ ਬਾਅਦ ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਇਹ ਹੁਕਮ ਪਾਸ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਦਫ਼ਤਰ 'ਚ ਸਾਬਕਾ ਮੰਤਰੀ ਆਸ਼ੂ ਨੂੰ ਕੱਟ ਰਹੇ ਮੱਛਰ, ਕਰਵਾਈ ਗਈ ਫੌਗਿੰਗ
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੀ 2 ਹਫ਼ਤਿਆਂ ਅੰਦਰ ਇਸ ਸਬੰਧੀ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਬੀ. ਐੱਸ. ਐੱਫ. ਨੇ ਮੰਨਿਆ ਹੈ ਕਿ ਗੈਰ ਕਾਨੂੰਨੀ ਰੂਪ ਨਾਲ ਹੋ ਰਹੀ ਮਾਈਨਿੰਗ ਅੰਤਰਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਬਣ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਫਿਰ ਛਿੜਿਆ ਨਵਾਂ ਕਲੇਸ਼, ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਨੋਟਿਸ
ਅਦਾਲਤ ਨੇ ਕਿਹਾ ਕਿ ਕੀ ਪੰਜਾਬ 'ਚ ਮਾਈਨਿੰਗ ਅੰਤਰਰਾਸ਼ਟਰੀ ਸੁਰੱਖਿਆ ਤੋਂ ਵੀ ਅਹਿਮ ਹੈ, ਜਿਸ ਨੂੰ ਸਰਕਾਰ ਰੋਕਣਾ ਨਹੀਂ ਚਾਹੁੰਦੀ। ਚੀਫ ਜਸਟਿਸ ਨੇ ਕਿਹਾ ਕਿ ਫ਼ੌਜ ਅਤੇ ਬੀ. ਐੱਸ. ਐੱਫ. ਦੀ ਰਿਪੋਰਟ ਤੋਂ ਬਾਅਦ ਕਿਸੇ ਹੋਰ ਸਬੂਤ ਦੀ ਲੋੜ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਪਠਾਨਕੋਟ ਅਤੇ ਫਿਰੋਜ਼ਪੁਰ, ਗੁਰਦਾਸਪੁਰ 'ਚ ਨਹੀਂ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ਦੇ ਪਿੰਡ ਘੋਲੀਆ ’ਚ ਛਾਇਆ ਮਾਤਮ, ਕੈਨੇਡਾ ਗਏ ਨੌਜਵਾਨ ਦੀ ਦਿਲ ਕੰਬਾਊ ਹਾਦਸੇ ’ਚ ਮੌਤ
NEXT STORY