ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਖ਼ਿਲਾਫ਼ ਦਾਖ਼ਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਕਾਂਗਰਸ ਵਲੋਂ ਦਾਇਰ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਅਫ਼ਸਰਾਂ ਨੂੰ ਮਿਲੀ ਵੱਡੀ ਚਿਤਾਵਨੀ! ਜਾਰੀ ਹੋਏ ਸਖ਼ਤ ਹੁਕਮ
ਅਦਾਲਤ ਨੇ ਕਿਹਾ ਕਿ ਤੁਸੀਂ ਚੋਣ ਟ੍ਰਿਬੀਊਨਲ ਦੇ ਸਾਹਮਣੇ ਚੋਣ ਪਟੀਸ਼ਨ ਦਾਖ਼ਲ ਕਰ ਸਕਦੇ ਹੋ, ਜਦੋਂ ਕਿ ਪਟੀਸ਼ਨ ਕਰਤਾ ਵਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਾਘਾਪੁਰਾਣਾ ਅੱਜ ਰਹੇਗਾ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਰਹਿਣੀਆਂ ਚਾਲੂ
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣ 'ਚ ਧਾਂਦਲੀ ਦੇ ਦੋਸ਼ ਲਾ ਕੇ ਇਸ ਚੋਣ ਨੂੰ ਰੱਦ ਕਰਵਾਉਣ ਲਈ ਕਾਂਗਰਸ ਵਲੋਂ ਹਾਈਕੋਰਟ 'ਚ ਮੰਗ ਕੀਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਲ 'ਚ ਵੱਡੇ ਅਰਮਾਨ ਲੈ ਕੇ ਕੈਨੇਡਾ ਗਏ ਪੰਜਾਬੀ ਦੀ Heart Attack ਨਾਲ ਮੌਤ
NEXT STORY