ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਤੇ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਦੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਉਣ ਵਾਲੇ 15 ਦਿਨਾਂ 'ਚ 'ਚ ਨੋਟੀਫਿਕੇਸ਼ਨ ਜਾਰੀ ਕਰ ਕੇ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾਵੇ।
ਹਾਈਕੋਰਟ ਨੇ ਕਿਹਾ ਕਿ ਨਵੀਂ ਵਾਰਡਬੰਦੀ ਨੂੰ ਛੱਡ ਕੇ ਪੁਰਾਣੀ ਵਾਰਡਬੰਦੀ ਅਨੁਸਾਰ ਚੋਣਾਂ ਕਰਵਾਈਆਂ ਜਾਣ। ਇਨ੍ਹਾਂ 'ਚ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਤੇ ਲੁਧਿਆਣਾ ਨਗਰ ਨਿਗਮ ਤੋਂ ਇਲਾਵਾ 42 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵੀ ਸ਼ਾਮਲ ਹਨ।
ਇਸ ਤਰ੍ਹਾਂ ਹਾਈਕੋਰਟ ਦੇ ਆਦੇਸ਼ ਮੁਤਾਬਕ ਪ੍ਰਸ਼ਾਸਨ ਨੂੰ ਹੁਣ ਦੀਵਾਲੀ ਤੋਂ ਪਹਿਲਾਂ-ਪਹਿਲਾਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਪਵੇਗਾ, ਕਿਉਂਕਿ ਇਹ 15 ਦਿਨਾਂ ਦੀ ਡੈੱਡਲਾਈਨ 2 ਨਵੰਬਰ ਨੂੰ ਖ਼ਤਮ ਹੋ ਜਾਵੇਗੀ। ਇਸ ਤਰ੍ਹਾਂ ਪ੍ਰਸ਼ਾਸਨ ਨੂੰ ਇਸ ਸਬੰਧੀ ਛੇਤੀ ਕਦਮ ਚੁੱਕਣਾ ਪਵੇਗਾ। ਹੋ ਸਕਦਾ ਹੈ ਕਿ ਇਹ ਚੋਣਾਂ ਨਵੰਬਰ ਮਹੀਨੇ 'ਚ ਕਰਵਾ ਦਿੱਤੀਆਂ ਜਾਣ ਤੇ ਇਨ੍ਹਾਂ ਦੇ ਨਤੀਜੇ ਵੀ ਜ਼ਿਮਨੀ ਚੋਣਾਂ ਦੇ ਨਾਲ ਹੀ 23 ਨਵੰਬਰ ਨੂੰ ਐਲਾਨ ਦਿੱਤੇ ਜਾਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਸਪਾ ਸੈਂਟਰ 'ਤੇ ਮਾਰੀ ਰੇਡ, ਦੇਖ ਕੇ ਭੱਜਣ ਲੱਗੀ ਕੁੜੀ ਚੌਥੀ ਮੰਜ਼ਿਲ ਤੋਂ ਡਿੱਗੀ ਹੇਠਾਂ
NEXT STORY