ਚੰਡੀਗੜ੍ਹ (ਸੁਸ਼ੀਲ ਗੰਭੀਰ) : ਪੰਜਾਬ ਦੇ ਬਹੁ-ਚਰਚਿਤ ਭੋਲਾ ਡਰੱਗ ਕੇਸ 'ਚ ਪੰਜਾਬ ਦੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਸਿੰਘ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ਨੇ ਉਕਤ ਕੇਸ ਦੇ ਦੋਸ਼ੀਆਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜ੍ਹੋ : ਕਹਿਰ ਦੀ ਗਰਮੀ 'ਚ ਪੰਜਾਬੀਆਂ ਲਈ ADVISORY ਜਾਰੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
ਇਸ ਮਾਮਲੇ ਸਬੰਧੀ ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਸਿੰਘ ਭੋਲਾ ਨੂੰ ਪਿਛਲੇ ਸਾਲ 10 ਸਾਲ ਦੀ ਸਜ਼ਾ ਸੁਣਾਈ ਸੀ। ਦੱਸਣਯੋਗ ਹੈ ਕਿ ਸਾਲ 2019 'ਚ ਸੀ. ਬੀ. ਆਈ. ਨੇ 2013 ਦੇ ਬਹੁ ਕਰੋੜੀ ਡਰੱਗ ਰੈਕਟ 'ਚ ਜਗਦੀਸ਼ ਸਿੰਘ ਭੋਲਾ ਨੂੰ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਪੂਰੇ ਸੂਬੇ 'ਚ ਜਾਰੀ ਹੋਇਆ ALERT
ਜਗਦੀਸ਼ ਸਿੰਘ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਸੀ ਅਤੇ ਪੰਜਾਬ ਸਰਕਾਰ ਨੇ ਉਸ ਨੂੰ ਪੁਲਸ 'ਚ ਡੀ. ਐੱਸ. ਪੀ. ਦੀ ਨੌਕਰੀ ਦਿੱਤੀ ਸੀ ਪਰ ਫਿਰ ਡਰੱਗ ਤਸਕਰੀ ਦੇ ਦੋਸ਼ਾਂ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਪ੍ਰਾਪਰਟੀ ਖ਼ਰੀਦਣੀ ਹੋਈ ਮਹਿੰਗੀ, ਨਵੇਂ ਰੇਟ ਹੋ ਗਏ ਜਾਰੀ
NEXT STORY