ਚੰਡੀਗੜ੍ਹ/ਅਜਨਾਲਾ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਘੱਟੋ-ਘੱਟ 5 ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਣੀ ਹੈ। ਇਸ ਮਾਮਲੇ ਸਬੰਧੀ ਹਾਈਕੋਰਟ 'ਚ ਦਾਇਰ ਜ਼ਮਾਨਤ ਪਟੀਸ਼ਨਾਂ 'ਚੋਂ ਇਕ ਪਟੀਸ਼ਨ ਬਾਰੇ ਬੋਲਦਿਆਂ ਜਸਟਿਸ ਸੂਰਜ ਪ੍ਰਤਾਪ ਸਿੰਘ ਨੇ ਕਿਹਾ ਕਿ ਪਟੀਸ਼ਨ ਕਰਤਾ ਸਣੇ ਇਕ ਗੈਰ-ਕਾਨੂੰਨੀ ਭੀੜ ਨੇ ਅੰਮ੍ਰਿਤਪਾਲ ਸਿੰਘ ਦੇ ਪ੍ਰਭਾਵ 'ਚ ਆ ਕੇ ਆਪਣੇ ਇਕ ਸਾਥੀ ਨੂੰ ਪੁਲਸ ਹਿਰਾਸਤ ਤੋਂ ਰਿਹਾਅ ਕਰਵਾਉਣ ਦੇ ਬੁਰੇ ਇਰਾਦੇ ਨਾਲ ਪੁਲਸ ਥਾਣੇ 'ਤੇ ਹਮਲਾ ਕਰਕੇ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਲਿਆ, ਬਜਾਏ ਇਸ ਦੇ ਕਿ ਉਹ ਕਾਨੂੰਨੀ ਰਾਹ ਅਪਣਾਉਂਦੇ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ ਸ਼ੁਰੂ ਕਰ ਦਿੱਤੀ ਪ੍ਰਕਿਰਿਆ
ਬੈਂਚ ਨੇ ਅੱਗੇ ਕਿਹਾ ਕਿ ਪਟੀਸ਼ਨ ਕਰਤਾ 'ਤੇ ਦੋਸ਼ ਹੈ ਕਿ ਉਹ ਮਾਰੂ ਹਥਿਆਰਾਂ ਨਾਲ ਲੈਸ ਭੀੜ ਦਾ ਮੈਂਬਰ ਸੀ, ਜਿਸ ਨੇ ਨਾ ਸਿਰਫ ਪੁਲਸ ਮੁਲਾਜ਼ਮਾਂ ਵਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕੀਤੀ, ਸਗੋਂ ਸੂਬੇ ਦੇ ਅਧਿਕਾਰ ਨੂੰ ਵੀ ਇਸ ਹੱਦ ਤੱਕ ਚੁਣੌਤੀ ਦਿੱਤੀ ਕਿ ਉਸ ਨੇ ਮੌਕੇ 'ਤੇ ਡਿਊਟੀ ਕਰ ਰਹੇ ਪੁਲਸ ਮੁਲਾਜ਼ਮਾਂ ਨੂੰ ਸੱਟ ਪਹੁੰਚਾਉਣ ਤੋਂ ਵੀ ਪਰਹੇਜ਼ ਨਹੀਂ ਕੀਤਾ।
ਇਹ ਵੀ ਪੜ੍ਹੋ : ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ, ਜਾਣੋ ਹੁਣ ਕਦੋਂ ਹੋਣਗੀਆਂ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਸ ਥਾਣੇ 'ਚ 24 ਫਰਵਰੀ, 2023 ਨੂੰ ਆਪਣੇ ਇਕ ਸਾਥੀ ਨੂੰ ਪੁਲਸ ਹਿਰਾਸਤ 'ਚੋਂ ਛੁਡਾਉਣ ਲਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਸਮੇਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਵਾਲੇ ਸਾਵਧਾਨ! ਦੁਪਹਿਰ 2 ਵਜੇ ਤਕ...
NEXT STORY