ਚੰਡੀਗੜ੍ਹ : ਭਾਖੜਾ-ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ ਕੰਮਾਂ 'ਚ ਦਖ਼ਲ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, 'ਸਾਨੂੰ ਭਾਰਤੀ ਫ਼ੌਜ 'ਤੇ ਮਾਣ'
ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਬੈਠਕ 'ਚ ਹੋਏ ਫ਼ੈਸਲੇ ਨੂੰ ਮੰਨਣ ਲਈ ਕਿਹਾ। ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਕਿ ਕਾਨੂੰਨ ਮੁਤਾਬਕ ਪੰਜਾਬ ਸਰਕਾਰ ਡੈਮ 'ਤੇ ਪੰਜਾਬ ਪੁਲਸ ਨੂੰ ਤਾਇਨਾਤ ਕਰ ਸਕਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਹੈ ਤਾਂ ਉਹ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋ ਗਿਆ ਬੰਦ! ਰੱਦ ਹੋ ਗਈਆਂ ਸਾਰੀਆਂ ਉਡਾਣਾਂ
ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਜਾਣ ਮਗਰੋਂ ਬੀ. ਬੀ. ਐੱਮ. ਬੀ. ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਬੀ. ਬੀ. ਐੱਮ. ਬੀ. ਨੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੇ ਕੰਮਾਂ 'ਚ ਦਖ਼ਲ ਦੇ ਰਹੀ ਹੈ। ਇਸ ਦੇ ਨਾਲ ਹੀ ਭਾਖੜਾ ਨੰਗਲ ਡੈਮ ਦੇ ਹੈੱਡ ਵਰਕਸ 'ਤੇ ਕਬਜ਼ਾ ਕਰਕੇ ਉੱਥੇ ਪੰਜਾਬ ਪੁਲਸ ਤਾਇਨਾਤ ਕਰਨਾ ਪੂਰੀ ਤਰ੍ਹਾਂ ਗਲਤ ਹੈ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਇਸ ਪਟੀਸ਼ਨ 'ਤੇ ਫ਼ੈਸਲਾ ਸੁਣਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਣ ਵਾਲੇ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹੈ ਸਮਾਂ ਤੇ ਕਿੱਥੇ ਵੱਜਣਗੇ ਘੁੱਗੂ
NEXT STORY