ਚੰਡੀਗੜ੍ਹ/ਮਾਨਸਾ (ਵੈੱਬ ਡੈਸਕ, ਸੰਦੀਪ ਮਿੱਤਲ) : ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ। ਹਾਈਕੋਰਟ ਵਲੋਂ ਦਲਜੀਤ ਸਿੰਘ ਦੇ ਪੋਸਟਮਾਰਟਮ ਮਗਰੋਂ ਅੰਤਿਮ ਸਸਕਾਰ ਕਰਨ ਸਬੰਧੀ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਭਲਕੇ ਮਤਲਬ ਕਿ ਵੀਰਵਾਰ ਨੂੰ ਪਿੰਡ ਭੰਮੇ ਕਲਾਂ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਹਾਈਕੋਰਟ ਨੇ ਦਲਜੀਤ ਸਿੰਘ ਦਾ ਸਸਕਾਰ ਪਿੰਡ ਵਿਖੇ ਹੀ ਕਰਵਾਉਣ ਦੇ ਹੁਕਮ ਦਿੱਤੇ ਸਨ। ਦਰਅਸਲ ਅਦਾਲਤ ਨੇ ਉਸਦਾ ਪੋਸਟਮਾਰਟਮ ਕਰਵਾਉਣ ਉਪਰੰਤ ਚੰਡੀਗੜ੍ਹ ਵਿਖੇ ਹੀ ਅੰਤਿਮ ਸਸਕਾਰ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਵਿਧਾਇਕਾ ਦੇ ਘਰ ਅਤੇ ਫਲੈਟਾਂ 'ਚ ED ਦੀ ਰੇਡ, CRPF ਦੀਆਂ ਟੀਮਾਂ ਵੀ ਪੁੱਜੀਆਂ
ਬੁੱਧਵਾਰ ਨੂੰ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਅਦਾਲਤ ਪੁੱਜੀਆਂ ਅਤੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਪਿੰਡ 'ਚ ਕਰਨ ਦੀ ਇੱਛਾ ਦੱਸੀ, ਜਿਸ 'ਤੇ ਅਦਾਲਤ ਨੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਪਿੰਡ ਭੰਮੇ ਕਲਾਂ ਜ਼ਿਲ੍ਹਾ ਮਾਨਸਾ ਵਿਖੇ ਭਲਕੇ 11 ਵਜੇ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਬੀਤੀ ਰਾਤ ਹੀ ਚੰਡੀਗੜ੍ਹ ਪੀ. ਜੀ. ਆਈ. ਵਿਖੇ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਦਾ ਪੋਸਟਮਾਰਟਮ ਹੋ ਰਿਹਾ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ
ਦੱਸਣਯੋਗ ਹੈ ਕਿ ਪਰਵਿੰਦਰ ਝੋਟਾ ਦਾ 22ਵੇਂ ਦਿਨ ਅਤੇ ਦਲਜੀਤ ਸਿੰਘ ਦਾ 9ਵੇਂ ਦਿਨ ਵੀ ਅੰਤਿਮ ਸਸਕਾਰ ਨਹੀਂ ਹੋ ਸਕਿਆ ਹੈ। ਪਰਵਿੰਦਰ ਸਿੰਘ ਦੇ ਸਸਕਾਰ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਜਦੋਂ ਕਿ ਦਲਜੀਤ ਸਿੰਘ ਦਾ ਸਸਕਾਰ ਭਲਕੇ ਪਰਿਵਾਰ ਵਲੋਂ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ 'ਚੋਂ ਜਿੱਤਿਆ ਖਿਤਾਬ
NEXT STORY