ਚੰਡੀਗੜ੍ਹ (ਹਾਂਡਾ) : ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵੱਲੋਂ 454 ਫਾਰਮਾਸਿਸਟ ਅਹੁਦਿਆਂ ਲਈ ਜਾਰੀ ਭਰਤੀ ਪ੍ਰਕਿਰਿਆ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 17 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ 11 ਜੂਨ ਨੂੰ ਜਾਰੀ ਇਸ਼ਤਿਹਾਰ ਤਹਿਤ ਫਾਰਮਾਸਿਸਟ ਅਹੁਦਿਆਂ ’ਤੇ ਨਿਯੁਕਤੀ ਦੀ ਪ੍ਰਕਿਰਿਆ ਅਗਲੀ ਸੁਣਵਾਈ ਦੀ ਤਾਰੀਖ਼ ਮੁਲਤਵੀ ਰਹੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ, ਲਾਏ ਗਏ ਬਾਊਂਸਰ
ਜਸਟਿਸ ਸੰਦੀਪ ਮੋਦਗਿਲ ਨੇ ਇਹ ਹੁਕਮ ਕੇਸ਼ਵ ਕੰਬੋਜ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤੇ। ਹਾਈਕੋਰਟ ਨੇ ਇਹ ਫ਼ੈਸਲਾ ਜੁਲਾਈ 2026 'ਚ ਹੋਈ ਪ੍ਰੀਖਿਆ 'ਚ ਪੇਪਰ ਲੀਕ ਅਤੇ ਹਾਈ ਟੈੱਕ ਨਕਲ ਦੇ ਦੋਸ਼ੀ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਸੁਣਾਇਆ। ਦੱਸਣਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਲੋਂ 19 ਜੁਲਾਈ ਨੂੰ ਪ੍ਰੀਖਿਆ ਆਯੋਜਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3 ਨੌਜਵਾਨਾਂ ਨਾਲ ਜੋ ਹੋਇਆ...
ਇਸ ਦੌਰਾਨ ਪੁਲਸ ਨੇ ਹਾਈ ਟੈੱਕ ਗੈਜਟ ਤੋਂ ਨਕਲ ਕਰਾਉਣ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 30 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪ੍ਰੀਖਿਆ 'ਚ ਪ੍ਰੀਖਿਆਰਥੀਆਂ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਇਸ ਪ੍ਰੀਖਿਆ ਨੂੰ ਪੂਰੀ ਤਰ੍ਹਾਂ ਰੱਦ ਕਰਨ ਅਤੇ ਨਵੇਂ ਸਿਰੇ ਤੋਂ ਪਾਰਦਰਸ਼ੀ ਤਰੀਕੇ ਨਾਲ ਦੁਬਾਰਾ ਪ੍ਰੀਖਿਆ ਕਰਾਉਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ: ਡੀ.ਸੀ.
NEXT STORY