ਮੁੱਲਾਂਪੁਰ ਦਾਖਾ (ਕਾਲੀਆ) : ਪਿੰਡ ਢੱਟ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਘੁੰਮ ਰਹੇ ਇਕ ਅਵਾਰਾ ਬਾਂਦਰ ਵੱਲੋਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਤੇ ਪਸ਼ੂਆਂ ਨੂੰ ਕੱਟਣ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਣ ਦੇ ਚੱਲਦੇ ਅੱਜ ਪਿੰਡ ਵਾਸੀਆਂ ਦਾ ਗੁੱਸਾ ਫੁੱਟ ਪਿਆ। ਸਬੰਧਤ ਵਿਭਾਗ ਵੱਲੋਂ ਬਾਂਦਰ ਨੂੰ ਕਾਬੂ ਕਰਨ ਕੋਈ ਢੁੱਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਜਸਪ੍ਰੀਤ ਸਿੰਘ ਢੱਟ, ਪ੍ਰਧਾਨ ਬੀਕੇਯੂ ਦੀ ਅਗਵਾਈ ਹੇਠ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪਿੰਡ ਵਿਚ ਘੁੰਮ ਰਿਹਾ ਬਾਂਦਰ ਇਨਸਾਨਾਂ ਤੇ ਪਸ਼ੂਆਂ ਨੂੰ ਵੱਢ ਕੇ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ । ਇਸ ਕਾਰਨ ਪਿੰਡ ਵਾਸੀਆਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਹੈ । ਲੋਕਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਬਾਰੇ ਸਬੰਧਤ ਵਿਭਾਗ ਨੂੰ ਕਾਰਵਾਈ ਕਰਕੇ ਬਾਂਦਰ ਨੂੰ ਫੜਨ ਦੀ ਮੰਗ ਕੀਤੀ ਗਈ ਪਰ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਬੰਧਤ ਵਿਭਾਗ ਤੁਰੰਤ ਹਰਕਤ ਵਿਚ ਆਵੇ ਅਤੇ ਬਾਂਦਰ ਨੂੰ ਸੁਰੱਖਿਅਤ ਢੰਗ ਨਾਲ ਫੜ ਕੇ ਪਿੰਡ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ । ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲੋਕਾਂ ਦੀ ਚਿੰਤਾ ਦੂਰ ਨਹੀਂ ਹੋ ਸਕਦੀ । ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਿਨਾਂ ਦੇਰੀ ਕੀਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ ।
ਇਹ ਵੀ ਪੜ੍ਹੋ : ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਅੰਨ੍ਹੇਵਾਹ ਫਾਇਰਿੰਗ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
NEXT STORY