ਗੁਰਾਇਆ (ਮੁਨੀਸ਼) : ਫਿਲੌਰ-ਗੁਰਾਇਆ ਦੇ ਦਰਮਿਆਨ ਪਿੰਡ ਖਹਿਰਾ ਭੱਟੀਆਂ ਸਥਿਤ ਹਾਈਵੇਅ 'ਤੇ ਅੱਜ ਦਿਨ ਚੜ੍ਹਦਿਆਂ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਰਬਲ ਦਾ ਭਰਿਆ ਛੋਟਾ ਹਾਥੀ ਲੁਧਿਆਣਾ ਤੋਂ ਜਲੰਧਰ ਵਾਲੀ ਸਾਈਡ ਜਾ ਰਿਹਾ ਸੀ, ਇਸ ਮੌਕੇ ਪਿੰਡ ਖਹਿਰਾ ਭੱਟੀਆਂ ਨੇੜੇ ਛੋਟਾ ਹਾਥੀ ਅਚਾਨਕ ਬੇਕਾਬੂ ਹੋ ਗਿਆ ਅਤੇ ਪਲਟ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ


ਸਿੱਟੇ ਵਜੋਂ ਗੱਡੀ ਵਿਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਨੇ ਫਿਲੌਰ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਕਾਰਣ ਹਾਈਵੇਅ "ਤੇ ਜਾਮ ਲੱਗ ਗਿਆ। ਜਿਸ ਨੂੰ ਬਾਅਦ ਵਿਚ ਪੁਲਸ ਨੇ ਖੁੱਲ਼੍ਹਵਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਕੀਤਾ ਐਲਾਨ



ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਮੁਲਾਜ਼ਮ ਵੀ ਲੈ ਸਕਣਗੇ ਲਾਭ
NEXT STORY