ਲੰਬੀ : ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਚੱਲ ਰਿਹਾ ਹੈ। ਬੀਤੀ ਰਾਤ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਦਾ ਘਿਰਾਓ ਵੀ ਕੀਤਾ ਸੀ, ਜਿਸ 'ਤੇ ਪੁਲਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ ਸੀ, ਜਿਸ ਨਾਲ ਕਈ ਕਿਸਾਨ ਜ਼ਖਮੀ ਹੋ ਗਏ। ਲਾਠੀਚਾਰਜ ਦੇ ਵਿਰੋਧ ਵਿਚ ਕਿਸਾਨ ਕਾਰਵਾਈ ਦੀ ਮੰਗ ਕਰ ਰਹੇ ਹਨ ਕਿਉਂਕਿ ਕਿਸਾਨਾਂ 'ਤੇ ਮਾਮਲਾ ਵੀ ਦਰਜ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਅੱਜ ਰੋਸ ਵਜੋਂ ਵਿਧਾਨ ਸਭਾ ਹਲਕਾ ਲੰਬੀ 'ਚ ਨੈਸ਼ਨਲ ਹਾਈਵੇ ਨੰ. 9 ਜਾਮ ਕਰ ਦਿੱਤਾ ਤੇ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ 'ਤੇ ਜੋ ਕਾਰਵਾਈ ਕੀਤੀ ਗਈ ਹੈ, ਉਸ ਦੀ ਪੂਰੀ ਜਾਂਚ ਕਰਕੇ ਜੋ ਜ਼ਿੰਮੇਵਾਰ ਅਧਿਕਾਰੀ ਹਨ, ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਜਾਇਦਾਦ ਲਈ ਬਜ਼ੁਰਗ ਮਾਪਿਆਂ ਦੀ ਕੀਤੀ ਕੁੱਟਮਾਰ, ਪੀੜਤਾਂ ਨੇ CM ਤੇ ਪੁਲਸ ਤੋਂ ਮੰਗਿਆ ਇਨਸਾਫ਼
ਪੰਜਾਬੀ ਯੂਨੀਵਰਸਿਟੀ ਪਹੁੰਚੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਕਰਜ਼ਾ ਮੁਕਤ ਕਰਾਂਗੇ ਯੂਨੀਵਰਸਿਟੀ
NEXT STORY