ਮੋਗਾ (ਬਿਊਰੋ)—ਆਏ ਦਿਨ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਲੁਟੇਰਿਆਂ ਵੱਲੋਂ ਬਿਨਾਂ ਕਿਸੇ ਡਰ ਦੇ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਮੋਗਾ 'ਚ ਦੇਖਣ ਨੂੰ ਮਿਲੀ, ਜਿੱਥੇ ਲੁਟੇਰਿਆਂ ਨੇ ਹਥਿਆਰ ਦੇ ਦਮ 'ਤੇ ਕਾਰ ਚਾਲਕ ਕੋਲੋਂ ਗੱਡੀ ਖੋਹ ਲਈ। ਜਾਣਕਾਰੀ ਮੁਤਾਬਕ ਮੋਗਾ ਦਾ ਰਹਿਣ ਵਾਲਾ ਕੌਸ਼ਲ ਅਰੋੜਾ ਆਪਣੇ ਪਰਿਵਾਰ ਸਮੇਤ ਲੁਧਿਆਣਾ ਤੋਂ ਘਰ ਵਾਪਸ ਆ ਰਿਹਾ ਸੀ ਕਿ ਇਕ ਗੱਡੀ ਵੱਲੋਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਤੋਂ ਬਾਅਦ 2 ਨੌਜਵਾਨ ਆਏ ਤੇ ਉਕਤ ਵਿਅਕਤੀ ਕੋਲੋਂ ਗੱਡੀ ਖੋਹ ਕੇ ਫਰਾਰ ਹੋ ਗਏ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਕਾਰ ਸਵਾਰ ਕੋਲੋਂ 37,500 ਰੁਪਏ ਖੋਹੇ
NEXT STORY