ਭਵਾਨੀਗੜ੍ਹ (ਵਿਕਾਸ ਮਿੱਤਲ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਤੇ ਸੰਗਠਨਾਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਭਵਾਨੀਗੜ੍ਹ ਸ਼ਹਿਰ ਦੇ ਬਾਜ਼ਾਰ ਤੇ ਹੋਰ ਵਪਾਰਕ ਅਦਾਰੇ ਪੂਰਨ ਤੌਰ ’ਤੇ ਬੰਦ ਰਹੇ। ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਚੰਡੀਗੜ੍ਹ-ਬਠਿੰਡਾ ਰਾਸ਼ਟਰੀ ਰਾਜਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਕਾਰਨ ਹਾਈਵੇਅ ’ਤੇ ਲੋਕਾਂ ਦਾ ਹੜ੍ਹ ਆ ਗਿਆ।
ਇਸ ਮੌਕੇ ਆਗੂਆਂ ਵੱਲੋਂ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੋਸ ਜ਼ਾਹਿਰ ਕੀਤਾ ਗਿਆ। ਧਰਨੇ ਕਾਰਨ ਚੰਡੀਗੜ੍ਹ-ਬਠਿੰਡਾ ਰਾਸ਼ਟਰੀ ਰਾਜਮਾਰਗ ’ਤੇ ਲੰਮਾ ਜਾਮ ਲੱਗ ਗਿਆ ਜਿਸ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ।
ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੁਨਰ ਸੁਰਜੀਤ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਤੇ ਨੰਬਰਦਾਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਧਰਨੇ 'ਚ ਸ਼ਮੂਲੀਅਤ ਕੀਤੀ। ਇਹਨਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਪਾਰਟੀ ਸਮੇਤ ਸ਼ਹਿਰ ਦੇ ਸਮੂਹ ਵਪਾਰੀਆਂ ਵਪਾਰੀਆਂ ਨੇ ਧਰਨੇ ਵਿਚ ਪਹੁੰਚ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ।
ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ
NEXT STORY