ਕੋਟ ਇਸੇ ਖਾਂ (ਗਰੋਵਰ) : ਕੋਟ ਇਸੇ ਖਾਂ ਦੇ ਮੋਗਾ ਰੋਡ ਵਿਖੇ ਇਕ ਮੋਟਰਸਾਈਕਲ ਸਵਾਰ ਦੀ ਦੋ ਗੱਡੀਆਂ ਵਿਚਾਲੇ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਧਰਮਕੋਟ ਰੋਡ ਕੋਟ ਇਸੇ ਖਾਂ ਵਜੋਂ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਿਰਮਲ ਸਿੰਘ ਹਰ ਰੋਜ਼ ਦੀ ਤਰ੍ਹਾਂ ਕੰਮ 'ਤੇ ਜਾਣ ਲਈ ਕੋਟੀ ਇਸੇ ਖਾਂ ਤੋਂ ਮੋਗਾ ਜਾ ਰਿਹਾ ਸੀ ਜਦੋਂ ਉਹ ਦਾਣਾ ਮੰਡੀ ਦੇ ਕੋਲ ਲੱਗੇ ਕੰਡੇ ਦੇ ਨਜ਼ਦੀਕ ਪਹੁੰਚਿਆ ਤਾਂ ਕੰਡੇ ਤੋਂ ਇਕ ਕੈਂਟਰ ਰੋਡ 'ਤੇ ਚੜ੍ਹ ਰਿਹਾ ਸੀ ਜਿਸ ਨੂੰ ਦੇਖ ਕੇ ਉਸ ਨੇ ਆਪਣਾ ਮੋਟਰਸਾਈਕਲ ਰੋਕ ਲਿਆ ਤੇ ਪਿੱਛੋਂ ਆਉਂਦੇ ਇਕ ਘੋੜੇ ਟਰੱਕ ਨੇ ਉਸ ਨੂੰ ਦੋਵਾਂ ਗੱਡੀਆਂ ਦੇ ਵਿਚਾਲੇ ਬੜੀ ਬੇਰਹਿਮੀ ਨਾਲ ਪੀਸ ਦਿੱਤਾ ਜਿਸ ਕਾਰਨ ਨਿਰਮਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਹ ਮੰਜ਼ਰ ਇੰਨਾ ਭਿਆਨਕ ਸੀ ਕਿ ਜਿਸ ਨੇ ਵੀ ਹਾਦਸਾ ਉਸ ਦਾ ਦਿਲ ਦਹਿਲ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਲਖਬੀਰ ਸਿੰਘ ਨੂੰ ਕੀਤਾ ਮੁਅੱਤਲ


ਹਾਦਸੇ ਵਿਚ ਟਰੱਕ ਡਰਾਈਵਰ ਦੀਆਂ ਲੱਤਾਂ ਟਰੱਕ ਵਿਚ ਫਸ ਗਈਆਂ ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ। ਟੱਕਰ ਦੌਰਾਨ ਇਕ ਡਿਜ਼ਾਇਰ ਕਾਰ ਵੀ ਇਸੇ ਗੱਡੀਆਂ ਵਿਚ ਆ ਕੇ ਵੱਜੀ ਜਿਸ ਕਾਰਨ ਗੱਡੀ ਦਾ ਵੀ ਕਾਫੀ ਨੁਕਸਾਨ ਹੋਇਆ ਅਤੇ ਕਾਰ ਸਵਾਰ ਵੀ ਜ਼ਖਮੀ ਹੋ ਗਏ। ਫਿਲਹਾਲ ਪੁਲਸ ਵੱਲੋਂ ਹਾਦਸੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ 'ਚ ਪੰਜਾਬ ਪੁਲਸ ਨੇ ਕਰ 'ਤਾ ਵੱਡਾ ਐਨਕਾਊਂਟਰ! ਲੁਟੇਰਿਆਂ ਨਾਲ ਹੋਇਆ ਮੁਕਾਬਲਾ, ਚੱਲੀਆਂ ਗੋਲ਼ੀਆਂ
NEXT STORY