ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਦਿੱਲੀ ਦੇ ਕਿਸਾਨ ਅੰਦੋਲਨ ਵਾਂਗ ਝੋਨੇ ਦੀ ਖ਼ਰੀਦ 'ਚ ਅੜਿੱਕਿਆਂ ਕਾਰਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਸਾਂਝੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਨਵੇਂ ਉਲੀਕੇ ਪ੍ਰੋਗਰਾਮ ਤਹਿਤ ਐਤਵਾਰ ਨੂੰ ਸਮੁੱਚੇ ਪੰਜਾਬ ਵਿਚ ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਮਾਰਗ ਵੀ 3 ਘੰਟੇ ਲਈ ਜਾਮ ਕਰ ਦਿੱਤੇ ਹਨ।
ਇਹ ਵੀ ਪੜ੍ਹੋ : PGI ਦੇ ਨਵੇਂ ਮਰੀਜ਼ਾਂ ਲਈ ਚਿੰਤਾ ਭਰੀ ਖ਼ਬਰ, ਨਹੀਂ ਹੋਵੇਗਾ ਇਲਾਜ
ਕਿਸਾਨਾਂ ਵਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਮਾਰਗ ਅਤੇ ਸੜਕੀ ਮਾਰਗ ਜਾਮ ਕੀਤੇ ਜਾਣਗੇ। ਫਿਲਹਾਲ ਪੰਜਾਬ ਭਰ 'ਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇਅ ਅਤੇ ਸੜਕਾਂ 'ਤੇ ਜਾਮ ਲਾ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਦੀਵਾਲੀ ਅਤੇ ਗੁਰਪੁਰਬ 'ਤੇ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਜਾਰੀ
ਬਠਿੰਡਾ 'ਚ ਕਿਸਾਨਾਂ ਵਲੋਂ ਰੇਲ ਮਾਰਗ ਜਾਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖੰਨਾ 'ਚ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੀ ਕਿਸਾਨਾਂ ਵਲੋਂ ਜਾਮ ਲਾਇਆ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਨਕੋਦਰ-ਜਲੰਧਰ ਹਾਈਵੇਅ 'ਤੇ ਪਿੰਡ ਆਲੋਵਾਲ ਗੇਟ 'ਤੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਜਾਮ ਲਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਕੇ.ਏ.ਪੀ. ਸਿਨਹਾ
NEXT STORY