ਫਿਰੋਜ਼ਪੁਰ (ਸੰਨੀ) - ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਕਮਲ ਸ਼ਰਮਾ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਹਿਮਾਚਲ ਦੇ ਮੁੱਖ ਮੰਤਰੀ ਸ਼੍ਰੀ ਜੈ ਰਾਮ ਠਾਕੁਰ ਆਪਣੀ ਧਰਮਪਤਨੀ ਨਾਲ ਧਵਨ ਕਾਲੋਨੀ ਫਿਰੋਜ਼ਪੁਰ ਸ਼ਹਿਰ ਪਹੁੰਚੇ। ਉਨ੍ਹਾਂ ਕਮਲ ਸ਼ਰਮਾ ਦੀ ਧਰਮਪਤਨੀ ਸ਼੍ਰੀਮਤੀ ਸ਼ਸ਼ੀ ਸ਼ਰਮਾ, ਉਨ੍ਹਾਂ ਦੇ ਭਰਾਵਾਂ, ਪੁੱਤਰ, ਧੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੀ ਕਮਲ ਸ਼ਰਮਾ ਦੇ ਅਚਾਨਕ ਦਿਹਾਂਤ 'ਤੇ ਸਾਨੂੰ ਜਾਤੀ ਤੌਰ 'ਤੇ, ਸਾਡੀ ਪਾਰਟੀ ਅਤੇ ਸਾਡੇ ਦੇਸ਼ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਉਨ੍ਹਾਂ ਨੂੰ ਕਮਲ ਸ਼ਰਮਾ ਦੇ ਨਾਲ ਕੰਮ ਕਰਨ ਦਾ ਕਈ ਵਾਰ ਮੌਕਾ ਮਿਲਿਆ ਹੈ ਅਤੇ ਉਹ ਪਲ ਬਹੁਤ ਹੀ ਚੰਗੇ ਸਨ। ਉਨ੍ਹਾਂ ਕਿਹਾ ਕਿ ਉਹ ਖੁਦ ਨਿੱਜੀ ਤੌਰ 'ਤੇ ਅਤੇ ਸਮੁੱਚੀ ਭਾਜਪਾ ਪਾਰਟੀ ਦੁੱਖ ਦੀ ਇਸ ਘੜੀ ਵਿਚ ਕਮਲ ਸ਼ਰਮਾ ਦੇ ਪਰਿਵਾਰ ਨਾਲ ਹੈ ਅਤੇ ਹਮੇਸ਼ਾ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਸਵ. ਕਮਲ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਸੁਭਾਸ਼ ਸ਼ਰਮਾ, ਡੀ. ਪੀ. ਚੰਦਨ, ਜ਼ਿਲਾ ਭਾਜਪਾ ਪ੍ਰਧਾਨ ਦਵਿੰਦਰ ਬਜਾਜ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗਰੋਵਰ, ਵਿਜੇ ਆਨੰਦ, ਹੋਰ ਭਾਜਪਾਈ ਅਤੇ ਕਮਲ ਸ਼ਰਮਾ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
ਗੁਰਦਾਸਪੁਰ : ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ
NEXT STORY