ਨੈਸ਼ਨਲ ਡੈਸਕ : ਚੰਬਾ ਜ਼ਿਲ੍ਹੇ ਦੇ ਭਟੀਆਟ ਇਲਾਕੇ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਬੁੱਧਵਾਰ ਦੇਰ ਰਾਤ ਸਿਹੁੰਟਾ ਪੁਲਸ ਦੀ ਗਸ਼ਤ ਦੌਰਾਨ ਟਿਆਲਾ ਨੇੜੇ ਥੁਲੇਲ ਪੁਲ 'ਤੇ ਦੋ ਨੌਜਵਾਨਾਂ ਨੂੰ ਫੜਿਆ ਗਿਆ, ਜਿਨ੍ਹਾਂ ਤੋਂ 7.17 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ...ਵੱਡੀ ਖ਼ਬਰ: ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਮਸੀਹ (19) ਪੁੱਤਰ ਸੁਰਜੀਤ ਮਸੀਹ, ਵਾਸੀ ਗੁਰਦਾਸਪੁਰ ਤੇ ਦਿਲਬਾਗ ਸਿੰਘ (30) ਪੁੱਤਰ ਬਾਊ ਵਾਸੀ ਬਟਾਲਾ (ਪੰਜਾਬ) ਵਜੋਂ ਹੋਈ ਹੈ। ਦੋਵੇਂ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦੇ ਪਾਏ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਿੱਟਾ ਬਰਾਮਦ ਹੋਇਆ।
ਇਹ ਵੀ ਪੜ੍ਹੋ...ਵਿਦਿਆਰਥੀਆਂ ਦੀਆਂ ਲੱਗ ਗਈਆਂ ਮੌਜਾਂ ! ਅਗਲੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ ਤੇ ਸਾਰੇ ਸਰਕਾਰੀ ਦਫ਼ਤਰ
ਪੁਲਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਮਾਮਲੇ ਦੀ ਜਾਂਚ ਪੁਲਿਸ ਚੌਕੀ ਹਟਲੀ ਦੇ ਏਐਸਆਈ ਪੰਕਜ ਕੁਮਾਰ ਕਰ ਰਹੇ ਹਨ। ਜ਼ਿਲ੍ਹਾ ਪੁਲਸ ਸੁਪਰਡੈਂਟ (ਐਸਪੀ) ਅਭਿਸ਼ੇਕ ਯਾਦਵ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਵੱਡਾ Encounter, ਪੁਲਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ
NEXT STORY