ਮੰਡੀ- ਹਿਮਾਚਲ ਪ੍ਰਦੇਸ਼ 'ਚ ਮੰਡੀ ਜ਼ਿਲ੍ਹੇ ਦੇ ਪੁਲਘਰਾਟ 'ਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਢਾਬਾ ਮਾਲਕ ਨਾਲ ਹੋਈ ਬਹਿਸ ਦੌਰਾਨ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਫਰਾਰ ਹੋ ਗਏ। ਮੰਡੀ ਪੁਲਸ ਸੁਪਰਡੈਂਟ ਸਾਕਸ਼ੀ ਵਰਮਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਢਾਬਾ ਮਾਲਕ 'ਤੇ ਗੋਲੀ ਚਲਾਉਣ ਵਾਲੇ ਪੰਜਾਬ ਦੇ ਸੈਲਾਨੀ ਸਨ। ਢਾਬਾ ਸੰਚਾਲਕ ਪ੍ਰਦੀਪ ਗੁਲੇਰੀਆ (55) ਨੂੰ ਨੇਰਚੌਕ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ
ਪੁਲਸ ਨੇ ਦੱਸਿਆ ਕਿ ਦੋਵੇਂ ਹਮਲਾਵਰ ਢਾਬੇ 'ਤੇ ਪਹੁੰਚੇ ਅਤੇ ਖਾਣਾ ਪੈਕ ਕਰਨ ਦਾ ਆਰਡਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਮਾਲਕ ਪ੍ਰਦੀਪ ਗੁਲੇਰੀਆ ਖਾਣਾ ਬਣਾ ਰਹੇ ਸਨ ਤਾਂ ਉਨ੍ਹਾਂ ਨੇ ਮੁੰਡਿਆਂ ਨੂੰ ਕਾਊਂਟਰ ਤੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਦੇਖਿਆ। ਗੁਲੇਰੀਆ ਵਲੋਂ ਦਰਜ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਹਮਲਾਵਰਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਏ ਅਤੇ ਉਹ ਦੋਵੇਂ ਨਕਦੀ ਤੇ ਇਕ ਐੱਲਈਡੀ ਟੀਵੀ ਲੈ ਕੇ ਮੌਕੇ 'ਤੇ ਦੌੜ ਗਏ। ਪੁਲਸ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣੇ 'ਚ ਬਿਨਾ ਡਿਗਰੀ ਦੇ ਕਲੀਨਿਕ ਖੋਲ੍ਹੀ ਬੈਠਾ ਸੀ 'ਡਾਕਟਰ'! ਪੁਲਸ ਨੇ ਦਰਜ ਕੀਤਾ ਪਰਚਾ
NEXT STORY