ਰੂਪਨਗਰ : ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਇਹ ਮਤਾ ਜ਼ਿਲ੍ਹਾ ਪਰਿਸ਼ਦ ਰੂਪਨਗਰ ਵੱਲੋਂ ਪੰਚਾਇਤੀ ਰਾਜ ਦੀ ਧਾਰਾ 189 ਅਧੀਨ ਮਿਲੀਆਂ ਵਿੱਤੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਾਸ ਕੀਤਾ ਗਿਆ। ਇਸ ਮਤੇ ਨੂੰ ਸਰਕਾਰ ਦੀ ਮਨਜ਼ੂਰੀ ਮਿਲਣ ਉਪਰੰਤ ਲਾਗੂ ਕੀਤਾ ਜਾਵੇਗਾ। ਮੰਗਲਵਾਰ ਨੂੰ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਵਿਚ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਹੋਈ ਪਲੇਠੀ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜ਼ਿਲ੍ਹਾ ਪਰਿਸ਼ਦ ਪਿੰਡਾਂ ਦੇ ਵਿਕਾਸ ਲਈ ਵਿੱਤੀ ਵਸੀਲੇ ਵਧਾਉਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀਆਂ ਸੜਕਾਂ ’ਤੇ ਟੌਲ ਟੈਕਸ ਲਗਾਏਗਾ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
ਮੀਟਿੰਗ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਹ ਮਤਾ ਸਰਕਾਰ ਤੋਂ ਮਨਜ਼ੂਰੀ ਲਈ ਭੇਜਿਆ ਜਾਵੇਗਾ। ਮਨਜ਼ੂਰੀ ਮਿਲਣ ਉਪਰੰਤ ਟੈਕਸ ਵਸੂਲੀ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਨੂੰ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਣ ਵਾਲੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ
NEXT STORY