ਜਲੰਧਰ (ਵਰੁਣ)- ਜ਼ਮਾਨਤ ’ਤੇ ਰਿਹਾਅ ਹੋ ਕੇ ਜੇਲ੍ਹ ’ਚੋਂ ਆਏ ਰਾਜ ਕੁਮਾਰ ਉਰਫ਼ ਰਾਜਾ ਪਹਾੜੀਆ ਨੂੰ ਸੀ. ਆਈ. ਏ. ਸਟਾਫ਼ ਵਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਰਾਜਾ ਕੋਲੋਂ ਇਕ ਨਾਜਾਇਜ਼ ਹਥਿਆਰ ਅਤੇ ਗੋਲ਼ੀਆਂ ਬਰਾਮਦ ਹੋਈਆਂ ਹਨ। ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਰਾਜਾ ਪਹਾੜੀਆ ਮੂਲ ਰੂਪ ’ਚ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਉਸ ਕੋਲ ਨਾਜਾਇਜ਼ ਹਥਿਆਰ ਹਨ, ਜਿਸ ਤੋਂ ਬਾਅਦ ਪੁਲਸ ਨੇ ਜਾਲ ਵਿਛਾ ਕੇ ਰਾਜਾ ਨੂੰ ਕਾਬੂ ਕੀਤਾ। ਗੈਂਗਸਟਰ ਰਾਜਾ ਪਹਾੜੀਆ ਗੈਂਗਸਟਰ ਦਲਜੀਤ ਸਿੰਘ ਭਾਨਾ ਦੇ ਕਰੀਬੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਜਵਾਨ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਤਲਾਸ਼ੀ ਲੈਣ 'ਤੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਰਾਜਾ ਕਰੀਬ ਇਕ ਮਹੀਨਾ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਪੁਲਸ ਨੇ ਉਸ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰ ਰਾਜਾ ਪਹਾੜੀਆ ਵਿਰੁਧ ਜਲੰਧਰ, ਨਵੀਂ ਦਿੱਲੀ ਅਤੇ ਅੰਮ੍ਰਿਤਸਰ ਵਿਚ ਅਸਲਾ ਐਕਟ, ਕਤਲ, ਕਤਲ ਦੀ ਕੋਸ਼ਿਸ਼, ਅਗਵਾ ਸਮੇਤ 10 ਕੇਸ ਦਰਜ ਹਨ। ਦੱਸ ਦੇਈਏ ਕਿ ਰਾਜਾ ਪਹਾੜੀਆ ਪੰਜਾਬ, ਹਰਿਆਣਾ ਅਤੇ ਹਿਮਾਚਲ ਦਾ ਮਸ਼ਹੂਰ ਗੈਂਗਸਟਰ ਹੈ, ਜੋਕਿ ਪੰਜਾਬ ਦੇ ਕਈ ਗੈਂਗ ਦੇ ਮੈਂਬਰਾਂ ਨੂੰ ਚਲਾਉਂਦਾ ਸੀ ਅਤੇ ਉਨ੍ਹਾਂ ਨੂੰ ਹਥਿਆਰ ਅਤੇ ਹੋਰ ਸਮਾਨ ਮੁਹੱਈਆ ਕਰਵਾਉਂਦਾ ਸੀ।
ਇਹ ਵੀ ਪੜ੍ਹੋ: ਅੰਮ੍ਰਿਤਸਰ-ਨਵੀਂ ਦਿੱਲੀ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਚਲਾਉਣ ਦੀ ਪਰਪੋਜ਼ਲ ਤਿਆਰ, ਜਲੰਧਰ ਨਜ਼ਰਅੰਦਾਜ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਫਿਰ ਬਦਲੇਗਾ ਮੌਸਮ
NEXT STORY