Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:39:23 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਤਰਰਾਸ਼ਟਰੀ ਦਬਾਅ ਦੇ ਬਾਵਜੂਦ ਪਾਕਿਸਤਾਨ ’ਚ ਹਿੰਦੂਆਂ ਤੇ ਸਿੱਖਾਂ ’ਤੇ ਅੱਤਿਆਚਾਰ ਜਾਰੀ : ਪ੍ਰੋ. ਸਰਚਾਂਦ ਸਿੰਘ ਖਿਆਲਾ

PUNJAB News Punjabi(ਪੰਜਾਬ)

ਅੰਤਰਰਾਸ਼ਟਰੀ ਦਬਾਅ ਦੇ ਬਾਵਜੂਦ ਪਾਕਿਸਤਾਨ ’ਚ ਹਿੰਦੂਆਂ ਤੇ ਸਿੱਖਾਂ ’ਤੇ ਅੱਤਿਆਚਾਰ ਜਾਰੀ : ਪ੍ਰੋ. ਸਰਚਾਂਦ ਸਿੰਘ ਖਿਆਲਾ

  • Updated: 31 Dec, 2022 06:37 PM
Amritsar
hindus and sikhs continue in pakistan  prof  sarchand singh khayala
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ’ਚ ਕੱਟੜਪੰਥੀਆਂ ਵੱਲੋਂ ਹਿੰਦੂਆਂ ਅਤੇ ਸਿੱਖਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਰੋਕਣ ’ਚ ਨਾਕਾਮ ਰਹਿਣ ਲਈ ਸ਼ਾਹਬਾਜ਼ ਸ਼ਰੀਫ਼ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਸੂਬਾ ਸਿੰਧ ’ਚ ਇਕ 40 ਸਾਲਾ ਹਿੰਦੂ ਵਿਧਵਾ ਦਯਾ ਭੀਲ ਦੀ ਬੀਤੇ ਦਿਨ ਸਮੂਹਿਕ ਬੇਆਬਰੂ ਤੋਂ ਬਾਅਦ ਸਿਰ ਵੱਢ ਕੇ ਕਲਮ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਬੇਰਹਿਮ ਕਤਲ ਨੂੰ ਹੁਣ ਤਕ ਦਾ ਸਭ ਤੋਂ ਭੈੜਾ ਅਤੇ ਵਹਿਸ਼ੀ ਕਤਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਿੰਦੂ ਔਰਤ ਦੀ ਲਾਸ਼ ਬਹੁਤ ਬੁਰੀ ਹਾਲਤ ’ਚ ਬਰਾਮਦ ਹੋਣ ਕਾਰਨ ਘੱਟਗਿਣਤੀ ਭਾਈਚਾਰੇ ’ਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਾਡੇ ਗੁਆਂਢੀ ਮੁਲਕ ’ਚ ਘੱਟਗਿਣਤੀ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੀ ਹੋਂਦ ਨੂੰ ਗੰਭੀਰ ਖ਼ਤਰਾ ਹੈ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕੌਮਾਂਤਰੀ ਦਬਾਅ ਦੇ ਬਾਵਜੂਦ ਪਾਕਿਸਤਾਨ ਸਰਕਾਰ ਵੱਲੋਂ ਘੱਟਗਿਣਤੀਆਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਵਾਅਦੇ ਤੇ ਦਾਅਵੇ ਖੋਖਲੇ ਸਾਬਤ ਹੋਏ ਹਨ। ਗ਼ੈਰ-ਮੁਸਲਿਮਾਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਰੋਕਣ ’ਚ ਪਾਕਿਸਤਾਨ ਸਰਕਾਰ ਦੀ ਨਾਕਾਮੀ ਨੇ ਗ਼ੈਰ-ਮੁਸਲਮਾਨਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ, ਜੋ ਵਿਸ਼ਵ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ। ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ’ਚ ਹਿੰਦੂ ਅਤੇ ਸਿੱਖ ਕੁੱਲ ਆਬਾਦੀ ਦਾ 15 ਫ਼ੀਸਦੀ ਤੱਕ ਸੀ, ਜੋ ਹੁਣ 4 ਫ਼ੀਸਦੀ ਤੋਂ ਵੀ ਘੱਟ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਹਿੰਦੂ ਅਤੇ ਸਿੱਖ ਮੁਟਿਆਰਾਂ ਨੂੰ ਅਗਵਾ ਕਰਨ, ਉਨ੍ਹਾਂ ਨਾਲ ਜਬਰ-ਜ਼ਿਨਾਹ ਅਤੇ ਮੁਸਲਮਾਨਾਂ ਨਾਲ ਜਬਰੀ ਵਿਆਹ ਕਰਾਉਣ ਲਈ ਜਬਰੀ ਧਰਮ ਤਬਦੀਲ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ।

ਲਗਾਤਾਰ ਹੋ ਰਹੇ ਅੱਤਿਆਚਾਰ ਕਾਰਨ ਹਿੰਦੂ ਅਤੇ ਸਿੱਖ ਭਾਈਚਾਰਾ ਹਾਸ਼ੀਏ ’ਤੇ ਪਹੁੰਚ ਗਿਆ ਹੈ, ਜਿਸ ਕਾਰਨ ਪੁਲਸ ਪੀੜਤਾਂ ਦੀ ਫ਼ਰਿਆਦ ਵੀ ਨਹੀਂ ਸੁਣਦੀ। ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਪਿਛਲੇ ਇਕ ਮਹੀਨੇ ’ਚ ਹੀ ਸਿੰਧ ਸੂਬੇ ’ਚ ਦੋ ਦਰਜਨ ਦੇ ਤਕਰੀਬਨ ਨਾਬਾਲਗ ਹਿੰਦੂ ਤੇ ਸਿੱਖ ਕੁੜੀਆਂ ਅਜਿਹੇ ਅੱਤਿਆਚਾਰ ਦਾ ਸ਼ਿਕਾਰ ਹੋਈਆਂ ਹਨ, ਜਿਨ੍ਹਾਂ ’ਚ ਖ਼ੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ਦੀ ਸਿੱਖ ਅਧਿਆਪਕਾ ਦੀਨਾ ਕੌਰ, ਮੀਰਪੁਰਖਾਸ ਦੀ ਹਿੰਦੂ ਲੜਕੀ, ਨਾਸਰਪੁਰ ਦੀ 14 ਸਾਲ ਦੀ ਲੜਕੀ ਅਗਵਾ ਹੋਈ, ਸਿੰਧ ਦੇ ਹੀ ਥਾਰਪਰਕਾਰ ਦੇ ਕਸਬਾ ਛਛਰੇ ਦੇ ਨੇੜਲੇ ਪਿੰਡ ਚੱਪਰ ਦੀਨ ਸ਼ਾਹ ’ਚ ਇਕ ਹਿੰਦੂ ਲੜਕੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਿੰਦੂ ਸਿੱਖ ਨੌਜਵਾਨ ਵੀ ਜਬਰੀ ਧਰਮ ਤਬਦੀਲੀ ਲਈ ਨਿਸ਼ਾਨਾ ਬਣ ਰਹੇ ਹਨ, ਜਿਨ੍ਹਾਂ ’ਚ ਖ਼ੈਬਰ ਪਖਤੂਨਖਵਾ ਸੂਬੇ ਦੇ ‘ਪੀਰ ਬਾਬਾ’ ਵਿਖੇ ਇਕ ਸਿੱਖ ਅਧਿਆਪਕ ਅਤੇ ਸਿੰਧ ਦੇ ਲਾਰਕਾਨਾ ਸਥਿਤ ‘ਜਾਮੀਆ ਇਸਲਾਮੀਆ ਮਸਜਿਦ’ ’ਚ ਇਕ ਹਿੰਦੂ ਨੌਜਵਾਨ ਦੀ ਧਰਮ ਤਬਦੀਲੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਕੱਟੜਪੰਥੀਆਂ ’ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਉੱਥੇ ਈਸਾਈ ਭਾਈਚਾਰੇ ਦੇ ਮੈਂਬਰ ਅਤੇ ਖ਼ੁਦ ਮੁਸਲਿਮ ਫ਼ਿਰਕੇ ਦੇ ਅਹਿਮਦੀ ਭਾਈਚਾਰੇ ਨੂੰ ਵੀ ਕੱਟੜਪੰਥੀਆਂ ਨੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਪਾਕਿ ਸ਼ਡਿਊਲ ਕਾਸਟ ਰਾਈਟਸ ਕਮਿਸ਼ਨ ਆਫ਼ ਸਿੰਧ ਵੱਲੋਂ ਆਯੋਜਿਤ ਇਕ ਸੈਮੀਨਾਰ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਹਿੰਦੂ ਸਿੱਖ ਨਾਬਾਲਗ ਲੜਕੀਆਂ ਨੂੰ ਵੱਖ-ਵੱਖ ਬਹਾਨਿਆਂ ਨਾਲ ਤੰਗ-ਪ੍ਰੇਸ਼ਾਨ ਅਤੇ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਜਾਂਦਾ ਹੈ, ਜਿਸ ਕਾਰਨ ਗ਼ੈਰ-ਮੁਸਲਿਮ ਪਰਿਵਾਰਾਂ ’ਚ ਸਹਿਮ ਦਾ ਮਾਹੌਲ ਹੈ।

  • Pakistan
  • Hindu
  • Sikh
  • Atrocities
  • Prof. Sarchand Singh Khayalya
  • International Pressure
  • ਪਾਕਿਸਤਾਨ
  • ਹਿੰਦੂ
  • ਸਿੱਖ
  • ਅੱਤਿਆਚਾਰ
  • ਪ੍ਰੋ ਸਰਚਾਂਦ ਸਿੰਘ ਖਿਆਲਾ
  • ਅੰਤਰਰਾਸ਼ਟਰੀ ਦਬਾਅ

ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਦੀ 100 ਫੀਸਦੀ ਹਾਜ਼ਰੀ

NEXT STORY

Stories You May Like

  • government atrocities on sikhs can never be suppressed  advocate dhami
    ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਧਾਮੀ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • international airport named trump
    ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • boy face trial
    ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ ਕੇਸ
  • voting continues in guruharsahai mamdot and jalalabad
    ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • high court issues summons in cricketer abhishek sharma case
    ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +