ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਜਾਂਦੇ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਹੁਣ ਵੱਡਾ ਬਦਲਾਅ ਕੀਤਾ ਗਿਆ ਹੈ। ਦਰਅਸਲ ਹੁਣ ਤੱਕ ਜੋ ਜਨਮ ਮਿਤੀ ਅਤੇ ਆਧਾਰਿਤ ਟਾਈ ਬਰੇਕਰ ਪ੍ਰਣਾਲੀ ਪ੍ਰਚੱਲਿਤ ਸੀ, ਉਸ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਇਕ ਵਿਦਿਆਰਥਣ ਨੇ ਇਹ ਮੰਗ ਰੱਖੀ ਸੀ ਕਿ ਜਦੋਂ ਉਹ ਇੱਕੋ ਜਮਾਤ 'ਚ ਵੱਖ-ਵੱਖ ਵਿਦਿਆਰਥੀਆਂ ਨਾਲ ਪੜ੍ਹਾਈ ਕਰਦੇ ਹਨ ਅਤੇ ਨੰਬਰ ਵੀ ਉਨ੍ਹਾਂ ਦੇ ਇੱਕ ਬਰਾਬਰ ਹੁੰਦੇ ਹਨ ਤਾਂ ਫਿਰ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਪਹਿਲੇ ਨੰਬਰ 'ਤੇ ਐਲਾਨ ਕੇ ਉਸਦੇ ਬਰਾਬਰ ਅੰਕਾਂ ਵਾਲੇ ਦੂਜੇ ਵਿਦਿਆਰਥੀ ਨੂੰ ਦੂਜੇ ਨੰਬਰ 'ਤੇ ਰਿਹਾ ਐਲਾਨਿਆ ਜਾਂਦਾ ਹੈ, ਅਜਿਹਾ ਵਿਤਕਰਾ ਬੰਦ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
ਇਸ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਭਵਿੱਖ 'ਚ ਜੇਕਰ ਇੱਕ ਜਾਂ ਵਧੇਰੇ ਵਿਦਿਆਰਥੀਆਂ ਦੇ ਅੰਕ ਇੱਕ ਬਰਾਬਰ ਹੋਣ ਤਾਂ ਸਾਰਿਆਂ ਨੂੰ ਬਣਦੇ ਸਥਾਨ 'ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਇਹ ਐਲਾਨ ਕੀਤਾ ਗਿਆ ਸੀ ਜੇਕਰ ਚਾਰ ਵਿਦਿਆਰਥੀਆਂ ਦੇ ਅੰਕ ਬਰਾਬਰ ਹਨ ਅਤੇ ਉਨ੍ਹਾਂ ਵਿੱਚੋਂ ਜਨਮ ਮਿਤੀ ਦੇ ਆਧਾਰ 'ਤੇ ਕਿਸੇ ਇੱਕ ਨੂੰ ਪਹਿਲੇ ਅਤੇ ਉਸ ਤੋਂ ਵੱਡੀ ਉਮਰ ਦੇ ਨੂੰ ਦੂਜੇ ਸਥਾਨ ਅਤੇ ਐਲਾਨ ਦਿੱਤਾ ਜਾਂਦਾ ਸੀ, ਇਹ ਸਿਸਟਮ ਹੁਣ ਬੰਦ ਕਰ ਦਿੱਤਾ ਜਾਵੇਗਾ। ਹੁਣ ਭਵਿੱਖ 'ਚ ਚਾਰ ਦੇ ਚਾਰ ਵਿਦਿਆਰਥੀ ਹੀ ਪਹਿਲੇ ਸਥਾਨ 'ਤੇ ਗਿਣੇ ਜਾਣਗੇ। ਇਸ ਲਈ ਹੁਣ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਇੱਕੋ ਰੈਂਕ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY