ਜਲੰਧਰ/ਚੰਡੀਗੜ੍ਹ (ਧਵਨ, ਅਸ਼ਵਨੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਅਕਾਲੀ ਦਲ ਅੰਦਰ ਪੈਦਾ ਹੋਏ ਅੰਦਰੂਨੀ ਝਗੜਿਆਂ ਤੇ ਵਿਦਰੋਹ ਦੀ ਸਥਿਤੀ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਇਤਿਹਾਸ ਦੀਆਂ ਪੁਸਤਕਾਂ 'ਤੇ ਝੂਠਾ ਮਾਮਲਾ ਉਠਾ ਕੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤਕ ਐਕਸਪਰਟ ਗਰੁੱਪ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤੱਕ ਇਤਿਹਾਸ ਦੀਆਂ ਪੁਸਤਕਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ।
ਐਕਸਪਰਟ ਗਰੁੱਪ ਨੇ ਇਸ ਸਬੰਧ 'ਚ 11 ਬੈਠਕਾਂ ਕਰ ਲਈਆਂ ਹਨ ਤੇ ਉਹ ਸਿੱਖ ਗੁਰੂਆਂ ਦੇ ਇਤਿਹਾਸ ਦਾ ਬਰੀਕੀ ਨਾਲ ਅਧਿਐਨ ਕਰ ਰਿਹਾ ਹੈ। ਉਨ੍ਹਾਂ ਇਕ ਬਿਆਨ 'ਚ ਸੁਖਬੀਰ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਵਾਸ ਦੇ ਬਾਹਰ ਲੱਗੇ ਬੈਰੀਕੇਡਸ ਨੂੰ ਤੋੜਨਾ ਅਤੇ ਹਟਾਉਣਾ ਸੁਖਬੀਰ ਨੂੰ ਸ਼ੋਭਾ ਨਹੀਂ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਹੇਠਲੇ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਉਹ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।
ਚੰਡੀਗੜ੍ਹ : ਦੀਵਾਲੀ 'ਤੇ 24 ਘੰਟੇ ਖੁੱਲ੍ਹੇਗੀ ਐਡਵਾਂਸ ਆਈ ਸੈਂਟਰ ਦੀ ਅਮਰਜੈਂਸੀ
NEXT STORY