ਅੰਮ੍ਰਿਤਸਰ (ਕਮਲ) - ਰਾਜ ਸਭਾ ਸੰਸਦ ਮੈਂਬਰ ਅਤੇ ਸਾਬਕਾ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਾਂਗਰਸ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲੋਕੰਤਤਰੀ ਪ੍ਰਣਾਲੀ ਨਾਲ ਚੁਣੀ ਹੋਈ ਉਸ ਵੇਲੇ ਦੀ ਸਰਕਾਰ ਨੂੰ ਉਸ ਸਮੇਂ ਦੇ ਰਾਸ਼ਟਰਪਤੀ ਫ਼ਖਰੁੱਦੀਨ ਦੇ ਦਸਤਖ਼ਤ ਦੇ ਬਾਅਦ ਬਰਖ਼ਾਸਤ ਕਰ 25 ਜੂਨ 1975 ’ਚ ਲਾਈ ਐਮਰਜੈਂਸੀ ਨੂੰ ਭਾਰਤ ਦੇ ਇਤਿਹਾਸ ’ਚ ਕਾਲੇ ਸ਼ਬਦਾਂ ’ਚ ਲਿਖਿਆ ਗਿਆ ਹੈ। ਉਸ ਸਮੇਂ ਕਾਂਗਰਸ ਦੀਆਂ ਗਲਤ ਨੀਤੀਆਂ ਦੇ ਵਿਰੁੱਧ ਸੰਘਰਸ਼ ਕਰ ਰਹੇ ਜਨਸੰਘ ਦੇ ਨੇਤਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਜਬਰਨ ਬੰਦੀ ਬਣਾ ਕੇ ਉਨ੍ਹਾਂ ’ਤੇ ਵਹਿਸ਼ੀ ਤਸ਼ਦੱਦ ਕਰਨ ਦੇ ਵਿਰੋਧ ’ਚ ਭਾਜਪਾ ਵਲੋਂ ਐਮਰਜੈਂਸੀ ਦਿਨ ਨੂੰ ਹਰ ਸਾਲ ਕਾਲੇ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ
ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਲੋਕਤੰਤਰ ਦਾ ਕਤਲ ਕਰਨ ਵਾਲੇ ਇਸ ਦਿਨ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਗਲਤ ਫ਼ੈਸਲੇ ਲਈ ਕਾਂਗਰਸੀਆਂ ਨੂੰ ਅੱਜ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ’ਤੇ 45 ਸਾਲ ਪਹਿਲਾਂ 25 ਜੂਨ 1975 ਨੂੰ ਲਾਈ ਗਈ ਐਮਰਜੈਂਸੀ ਨੇ ਦੇਸ਼ ਨੂੰ ਹਿਲਾਕੇ ਰੱਖ ਦਿੱਤਾ ਸੀ। ਇੰਦਰਾ ਗਾਂਧੀ ਨੇ ਅੱਜ ਦੇ ਦਿਨ ਲੋਕੰਤਰਰੀ ਪ੍ਰਣਾਲੀ ਨਾਲ ਚੁਣੀ ਹੋਈ ਸਰਕਾਰ ਨੂੰ ਬਰਖਾਸਤ ਕਰ ਕੇ ਐਮਰਜੈਂਸੀ ਲਾਈ ਸੀ, ਉਹ ਲੋਕਤੰਤਰ ਲਈ ਕਦੇ ਨਾ ਮਿਟਣ ਵਾਲਾ ਕਾਲਾ ਧੱਬਾ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ
ਉਨ੍ਹਾਂ ਨੇ ਕਿਹਾ ਕਿ ਰਾਤੋ-ਰਾਤ ਸਰਕਾਰ ਅਤੇ ਕਾਂਗਰਸ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਜਨਸੰਘ ਜੈ ਪ੍ਰਕਾਸ਼ ਨਰਾਇਣ, ਮੋਰਾਰਜੀ ਦੇਸਾਈ, ਜਾਰਜ ਫਰਨਾਂਡਿਸ ਅਤੇ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਣ ਅਡਵਾਨੀ ਅਤੇ ਭੈਰਵ ਸਿੰਘ ਸ਼ੇਖਾਵਤ ਸਮੇਤ ਕਈ ਹੋਰ ਨੇਤਾਵਾਂ ਅਤੇ ਵਰਕਰਾਂ ਨੂੰ ਜਬਰਨ ਗ੍ਰਿਫ਼ਤਾਰ ਕਰ ਕੇ ਜੇਲ ’ਚ ਪਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਤਸੀਹੇ ਦੇ ਕੇ ਉਨ੍ਹਾਂ ਦੀ ਅਵਾਜ ਨੂੰ ਦਬਾਉਣ ਦਾ ਕੰਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ , ਡਾ. ਹਰਵਿੰਦਰ ਸਿੰਘ ਸੰਧੂ ਆਦਿ ਮੌਜੂਦ ਰਹੇ ।
ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ
ਕਿਸਾਨੀ ਘੋਲ ਦੇ 7 ਮਹੀਨੇ ਪੂਰੇ, ਕੀ ਹੋਵੇਗਾ ਅੰਦੋਲਨ ਦਾ ਭਵਿੱਖ ? ਪੜ੍ਹੋ ਇਹ ਖ਼ਾਸ ਰਿਪੋਰਟ
NEXT STORY