ਲੁਧਿਆਣਾ (ਰਾਮ)- ਝਾਬੇਵਾਲ ਇਲਾਕੇ ’ਚ ਹਿਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ ਰਫਤਾਰ ਟਰੈਕਟਰ ਚਾਲਕ ਨੇ ਬਾਈਕ ਸਵਾਰ 2 ਵਿਅਕਤੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੋਵੇਂ ਜ਼ਖਮੀਆਂ ਦੀ ਮਦਦ ਕਰਨ ਦੀ ਬਜਾਏ ਮੌਕੇ ਤੋਂ ਭੱਜ ਗਿਆ।
ਖੂਨ ਨਾਲ ਲਥਪਥ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਗੰਭੀਰ ਦੇਖ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਇਕ ਜ਼ਖਮੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਖੁਸ਼ਹਾਲ ਵਜੋਂ ਹੋਈ ਹੈ, ਜੋ ਕਿ ਇਕ ਬੇਟੇ ਅਤੇ 2 ਬੇਟੀਆਂ ਦਾ ਪਿਤਾ ਸੀ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਸਿਆਸੀ ਚਰਚਾ
ਘਟਨਾ ਸਥਾਨ ਕੋਲ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਵੀ ਇਹ ਹਾਦਸਾ ਕੈਦ ਹੋ ਗਿਆ। ਪੁਲਸ ਟਰੈਕਟਰ ਚਾਲਕ ਦੀ ਪਛਾਣ ਕਰਨ ’ਚ ਜੁਟੀ ਹੈ। ਇਸ ਮਾਮਲੇ ’ਚ ਥਾਣਾ ਜਮਾਲਪੁਰ ਦੀ ਪੁਲਸ ਨੇ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ।
ਮ੍ਰਿਤਕ ਦੇ ਜੀਜਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੁਸ਼ਹਾਲ ਫੈਕਟਰੀ ’ਚ ਕੰਮ ਕਰਦਾ ਸੀ। ਉਹ ਆਪਣੇ ਦੋਸਤ ਰੋਹਿਤ ਕੁਮਾਰ ਨਾਲ ਕੰਮ ਤੋਂ ਵਾਪਸ ਰਾਮਗੜ੍ਹ ਮੁੰਡੀਆਂ ਕਲਾਂ ਜਾ ਰਿਹਾ ਸੀ। ਦੋਵੇਂ ਜਦੋਂ ਪਿੰਡ ਝਾਬੇਵਾਲ ਦੇ ਨੇੜੇ ਬਣੀ ਆਟਾ ਚੱਕੀ ਕੋਲ ਪੁੱਜੇ ਤਾਂ ਸਾਹਮਣਿਓਂ ਆ ਰਹੇ ਇਕ ਅਣਪਛਾਤੇ ਟਰੈਕਟਰ ਚਾਲਕ ਨੇ ਤੇਜ਼ ਰਫਤਾਰ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਖੁਸ਼ਹਾਲ ਅਤੇ ਰੋਹਿਤ ਬਾਈਕ ਤੋਂ ਥੱਲੇ ਡਿੱਗ ਗਏ, ਜਿਸ ਕਾਰਨ ਦੋਵਾਂ ਨੂੰ ਕਾਫੀ ਸੱਟਾਂ ਲੱਗੀਆਂ, ਜਦਕਿ ਮੌਕੇ ਤੋਂ ਟਰੈਕਟਰ ਚਾਲਕ ਭੱਜ ਗਿਆ।
ਇਹ ਵੀ ਪੜ੍ਹੋ- ਉਪ-ਚੋਣਾਂ ’ਚ ਕਾਂਗਰਸ ਵੱਲੋਂ ਬਣਾਈ ਕਮੇਟੀ ’ਚ ਕਈ ਸੀਨੀਅਰ ਨੇਤਾ ਹੋਏ ਨਜ਼ਰਅੰਦਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੜ੍ਹੇ ਪਾਣੀ ਨੂੰ ਲੈ ਕੇ ਦੋ ਗੁਆਂਢੀਆਂ ਵਿਚਕਾਰ ਤਕਰਾਰ, ਚੱਲੀਆਂ ਗੋਲੀਆਂ
NEXT STORY