ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਸਾਨਾਂ ’ਤੇ ਹਰਿਆਣਾ ਅਤੇ ਪੰਜਾਬ ਵਿਚ ਹੋ ਰਹੇ ਅੰਨ੍ਹੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੇ ਸੱਤਾਧਾਰੀਆਂ ਵਿਚ ਤਾਨਾਸ਼ਾਹ ਹਿਟਲਰ ਦੀ ਆਤਮਾ ਦਾਖਲ ਹੋ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਕਰਦਿਆਂ, ਇਸ ਲਈ ਪਾਰਟੀਬਾਜ਼ੀ ਤੋਂ ਉਤੇ ਉੱਠ ਕੇ ਹਰ ਪੱਧਰ ’ਤੇ ਸਹਿਯੋਗ ਅਤੇ ਸਮਰਥਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਆਪ' ਦੇ ਮਹਿਲਾ ਵਿੰਗ 'ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ, ਲਵਾਂਗੇ ਸਖਤ ਐਕਸ਼ਨ : ਗੁਲਾਟੀ
ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿੱਚ ਕਿਸਾਨਾਂ ਉੱਤੇ ਹੋਏ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਸਿੱਧਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਅਜਿਹੀ ਦਮਨਕਾਰੀ ਨੀਤੀ ਦੀ ਭਾਜਪਾ ਨੂੰ ਪੂਰੇ ਦੇਸ਼ ਅੰਦਰ ਕੀਮਤ ਚੁਕਾਉਣੀ ਪਵੇਗੀ।
ਇਹ ਵੀ ਪੜ੍ਹੋ- ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਨਮਿੱਤ ਅਰਦਾਸ ਸਮਾਗਮ
ਸੰਧਵਾਂ ਨੇ ਕਿਹਾ ਕਿ ਅੰਨਦਾਤਾ ਸਮੇਤ ਦੇਸ਼ ਦੇ ਕਿਸੇ ਵੀ ਨਾਗਰਿਕ ਦੀ ਆਪਣੇ ਹੱਕ ਅਤੇ ਹਿੱਤਾਂ ਲਈ ਉੱਠਦੀ ਆਵਾਜ਼ ਨੂੰ ਲਾਠੀ ਦੇ ਜੋਰ ਨਾਲ ਦਬਾਇਆ ਨਹੀਂ ਜਾ ਸਕਦਾ ਹੈ, ਕਿਉਂਕਿ ਆਪਣੇ ਹੱਕਾਂ ਲਈ ਸੰਵਿਧਾਨਕ ਦਾਇਰੇ ਵਿਚ ਰਹਿ ਕੇ ਰੋਸ-ਮੁਜਾਹਰੇ ਅਤੇ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਭਾਰਤੀ ਸੰਵਿਧਾਨ ਦਿੰਦਾ ਹੈ, ਜਿਸ ਦੀ ਸਹੁੰ ਖਾ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਆਪਣੇ ਅਹੁਦਿਆਂ ’ਤੇ ਬੈਠੇ ਹਨ। ਇਸ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਹਰਿਆਣਾ ਸਮੇਤ ਮੁੱਖ ਮੰਤਰੀ ਪੰਜਾਬ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਦਿਖਾਈ ਜਾ ਰਹੀ ਲਾਠੀ ਦੀ ਤਾਕਤ ਸਿੱਧੀ-ਸਿੱਧੀ ਸੰਵਿਧਾਨ ਦੀ ਉਲੰਘਣਾ ਹੈ।
ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਨਮਿੱਤ ਅਰਦਾਸ ਸਮਾਗਮ
NEXT STORY