ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਹਾਕੀ ਦੇ ਮਸ਼ਹੂਰ ਭਾਰਤੀ ਖਿਡਾਰੀ ਬਲਬੀਰ ਸਿੰਘ ਨੂੰ ਭਾਰਤ ਰਤਨ ਸਨਮਾਨ ਦੇਣ ਲਈ ਚਿੱਠੀ ਲਿਖੀ ਹੈ। ਅਮਰਿੰਦਰ ਸਿੰਘ ਨੇ ਆਪਣੀ ਫੇਸਬੁਕ ਅਕਾਊਟ 'ਤੇ ਇਕ ਚਿੱਠੀ ਪੋਸਟ ਕੀਤਾ ਹੈ ਜਿਸ 'ਚ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ਇਹ ਮੰਗ ਕੀਤੀ ਹੈ।
ਅਮਰਦਿੰਰ ਨੇ ਆਪਣੀ ਚਿੱਠੀ 'ਚ ਮੋਦੀ ਨੂੰ ਲਿਖਿਆ ਹੈ ਕਿ ਉਹ ਪੰਜਾਬ ਦੀ ਸ਼ਾਨ ਤੇ ਹਾਕੀ ਖੇਡ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਸੀਨੀਅਰ ਖਿਡਾਰੀ ਬਲਬੀਰ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਤ ਕਰਨ। ਬਲਬੀਰ ਸਿੰਘ ਜੀ ਤਿੰਨ ਵਾਰ ਓਲੰਪਿਕ ਗੋਲਡ ਮੈਡਲ ਜੇਤੂ ਰਹਿ ਚੁੱਕੇ ਹਨ ਅਤੇ 1948, 1952 ਦੇ ਓਲੰਪਿਕ 'ਚ ਗੋਲਡ ਮੈਡਲ ਜਿੱਤਣ 'ਚ ਅਹਿਮ ਭੂਮਿਕਾ ਨਿਭਾਈ ਅਤੇ 1956 ਦੇ ਓਲੰਪਿਕ 'ਚ ਜਿੱਤ ਦੇ ਉਹ ਕਪਤਾਨ ਰਹਿ ਚੁੱਕੇ ਹਨ। ਹਾਕੀ ਖੇਡ 'ਚ ਉਨ੍ਹਾਂ ਦੀ ਜੋ ਦੇਣ ਹੈ ਉਹ ਬੇਮਿਸਾਲ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਆਪਣੇ ਮਹਾਨ ਖਿਡਾਰੀ ਨੂੰ ਭਾਰਤ ਰਤਨ ਵਰਗੇ ਸਨਮਾਨਯੋਗ ਪੁਰਸਕਾਰ ਨਾਲ ਸਨਮਾਨਤ ਕਰੀਏ। ਬਲਬੀਰ ਸਿੰਘ ਨੂੰ ਪਹਿਲਾਂ ਤੋਂ ਹੀ 1957 'ਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਚੁੱਕਾ ਹੈ।
ਤਰਨਤਾਰਨ : ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ
NEXT STORY