ਚੰਡੀਗੜ੍ਹ (ਭਾਸ਼ਾ) : ਆਪਣੇ ਜ਼ਮਾਨੇ ਦੇ ਧਾਕੜ ਹਾਕੀ ਖਿਡਾਰੀ ਤੇ ਓਲੰਪਿਕ 'ਚ 3 ਵਾਰ ਦੇ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਵੇਲੇ ਨਾਜ਼ੁਕ ਬਣੀ ਹੋਈ ਹੈ। ਇਹ ਜਾਣਕਾਰੀ 96 ਸਾਲਾ ਧਾਕੜ ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਦਿੱਤੀ ਹੈ। ਜਾਣਕਾਰੀ ਮੁਤਾਬਕ ਬਲਬੀਰ ਸਿੰਘ ਨੂੰ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ, ਹਾਲਾਂਕਿ ਜਦੋਂ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਤਾਂ ਉਸ ਦੇ ਮੁਕਾਬਲੇ ਸਥਿਤੀ ਥੋੜ੍ਹੀ ਬਿਹਤਰ ਹੋਈ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਦੇ ਖੌਫ 'ਚ ਗੂੰਜੀਆਂ ਕਿਲਕਾਰੀਆਂ, ਜਨਮ ਲੈਂਦੇ ਹੀ ਮਾਵਾਂ ਤੋਂ ਜੁਦਾ ਹੋਏ 3 ਬੱਚੇ
ਡਾਕਟਰਾਂ ਨੇ ਕੀਤਾ 'ਕੋਰੋਨਾ ਟੈਸਟ'
ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਫੈਲਾਅ ਦੇ ਚੱਲਦਿਆਂ ਬਲਬੀਰ ਸੀਨੀਅਰ ਨੂੰ ਜਦੋਂ ਹਸਪਤਾਲ 'ਚ ਭਰਤੀ ਕੀਤਾ ਗਿਆ ਸੀ ਤਾਂ ਡਾਕਟਰਾਂ ਵਲੋਂ ਉਨ੍ਹਾਂ ਦੇ ਵੀ ਕੋਰੋਨਾ ਟੈਸਟ ਲਏ ਗਏ ਸਨ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਬਲਬੀਰ ਸੀਨੀਅਰ ਨੂੰ ਸੈਕਟਰ-36 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਹ ਆਪਣੀ ਬੇਟੀ ਸੁਸ਼ਬੀਰ ਅਤੇ ਕਬੀਰ ਨਾਲ ਰਹਿੰਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦੇ 6 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਅੰਕੜਾ 136 'ਤੇ ਪੁੱਜਾ
ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬੋਰਨ ਓਲੰਪਿਕ 'ਚ ਭਾਰਤ ਨੂੰ ਸੋਨ ਤਮਗਾ ਜਿੱਤਣ 'ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ 'ਚ ਨੀਦਰਲੈਂਡ ਖਿਲਾਫ ਜਿੱਤ 'ਚ 5 ਗੋਲ ਕੀਤੇ ਅਤੇ ਇਹ ਰਿਕਾਰਡ ਹਾਲੇ ਵੀ ਬਰਕਰਾਰ ਹੈ। ਬਲਬੀਰ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : 'ਕੈਪਟਨ' ਨੇ ਸਾਬਕਾ PM ਮਨਮੋਹਨ ਸਿੰਘ ਦੇ ਜਲਦ ਠੀਕ ਹੋਣ ਲਈ ਭੇਜੀਆਂ ਸ਼ੁੱਭ ਕਾਮਨਾਵਾਂ
ਸ੍ਰੀ ਮੁਕਤਸਰ ਸਾਹਿਬ ਤੋਂ ਰਾਹਤ ਭਰੀ ਖ਼ਬਰ, ਚੌਥੇ ਦਿਨ ਵੀ 20 ਰਿਪੋਰਟਾਂ ਆਈਆਂ ਨੈਗੇਟਿਵ
NEXT STORY