ਚੰਡੀਗੜ੍ਹ (ਹਰੀਸ਼ਚੰਦਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ 140 ਦਿਨ ਦੀ ਕਥਿਤ ਭਾਰਤ ਜੋੜੋ ਯਾਤਰਾ ਦੇਸ਼ ਨੂੰ ਗੁਮਰਾਹ ਕਰਨ ਦੀ ਸਾਜਿਸ਼ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੰਮੂ ਤੋਂ ਸ਼੍ਰੀਨਗਰ ਦੀ ਪੈਦਲ ਯਾਤਰਾ ਕਰਨ ਦੀ ਸਲਾਹ ਦੇਣ ਵਾਲੇ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸ਼੍ਰੀਨਗਰ ਦੇ ਲਾਲ ਚੌਕ ਵਿੱਚ ਉਨ੍ਹਾਂ ਨੇ ਜੋ ਤਿਰੰਗਾ ਲਹਿਰਾਇਆ, ਉਹ ਅਨੁਛੇਦ-370 ਖ਼ਤਮ ਕਰਨ ਤੋਂ ਬਾਅਦ ਹੀ ਸੰਭਵ ਹੋ ਸਕਿਆ ਹੈ। ਰਾਹੁਲ ਗਾਂਧੀ ਬੀਤੇ ਢਾਈ ਦਹਾਕੇ ਤੋਂ ਰਾਜਨੀਤੀ ਵਿਚ ਸਰਗਰਮ ਹਨ, ਇਸ ਦੌਰਾਨ 10 ਸਾਲ ਤੱਕ ਡਾ. ਮਨਮੋਹਨ ਸਿੰਘ ਦੇ ਅਗਵਾਈ ਵਿਚ ਕਾਂਗਰਸ ਸਰਕਾਰ ਕੇਂਦਰ ਵਿਚ ਰਹੀ। ਰਾਹੁਲ ਗਾਂਧੀ ਨੇ ਉਸ ਸਮੇਂ ਸ਼੍ਰੀਨਗਰ ਵਿੱਚ ਤਿਰੰਗਾ ਲਹਿਰਾਉਣ ਦਾ ਸਾਹਸ ਕਿਉਂ ਨਹੀਂ ਕੀਤਾ ਜਦੋਂ ਕਿ ਉਸ ਸਮੇਂ ਰਾਹੁਲ ਕੋਲ ਕਾਂਗਰਸ ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਮੌਜੂਦ ਸਨ।
ਇਹ ਵੀ ਪੜ੍ਹੋ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ 'ਚੋਂ ਕੱਢਣ ਲਈ ਮਾਨ ਸਰਕਾਰ ਕਰ ਰਹੀ ਉਪਰਾਲੇ, 85 ਕਰੋੜ ਦੀ ਰਾਸ਼ੀ ਜਾਰੀ
ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲਾਲ ਚੌਕ ਵਿੱਚ ਤਿਰੰਗਾ ਲਹਿਰਾਉਣ 'ਚ 3 ਪੀੜੀਆਂ ਦਾ ਇੰਤਜ਼ਾਰ ਕਰਨਾ ਪਿਆ। ਰਾਹੁਲ ਗਾਂਧੀ ਨੂੰ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੀਦਾ ਹੈ। ਫੌਜ ਦੇ ਵੱਕਾਰ ’ਤੇ ਸਵਾਲ ਖੜ੍ਹਾ ਕਰਨ ਵਾਲੇ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਕਿਸ ਨੂੰ ਦੇਸ਼ ਦੇ ਨਾਲ ਜੋੜਿਆ, ਇਸ ਗੱਲ ਦੀ ਜਾਣਕਾਰੀ ਦੇਸ਼ ਦੇ 140 ਕਰੋੜ ਲੋਕਾਂ ਨੂੰ ਦੇਣੀ ਹੋਵੇਗੀ। ਭਾਈਚਾਰਿਆਂ ਵਿਚਕਾਰ ਨਫ਼ਰਤ ਦੀ ਕੰਧ ਖੜ੍ਹੀ ਕਰ ਕੇ ਵੋਟ ਬੈਂਕ ਅਤੇ ਤੁਸ਼ਟੀਕਰਣ ਦੀ ਰਾਜਨੀਤੀ ਕਰਨ ਵਾਲੇ ਗਾਂਧੀ ਪਰਿਵਾਰ ਨੂੰ ਹੁਣ ਚੀਨ ਦਾ ਗਮ ਖਾਣ ਲੱਗਾ ਹੈ। ਰਾਹੁਲ ਗਾਂਧੀ ਭੁੱਲ ਗਏ ਹਨ ਕਿ ਉਨ੍ਹਾਂ ਦੇ ਪੜਨਾਨਾ ਜਵਾਹਰ ਲਾਲ ਨਹਿਰੂ ਦੀਆਂ ਗਲਤ ਨੀਤੀਆਂ ਕਾਰਨ ਚੀਨ ਨੇ 1962 ਵਿਚ ਦੇਸ਼ ਦੀ ਹਜ਼ਾਰਾਂ ਏਕੜ ਭੂਮੀ ’ਤੇ ਕਬਜ਼ਾ ਕਰ ਲਿਆ ਸੀ। ਸੀਨੀਅਰ ਭਾਜਪਾ ਨੇਤਾ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਨ੍ਹਾਂ ਨੇ ਭਾਰਤ ਜੋੜੋ ਯਾਤਰਾ ਵਿੱਚ ਭਾਜਪਾ-ਆਰ.ਐੱਸ.ਐੱਸ. ’ਤੇ ਜੋ ਆਧਾਰਹੀਣ ਟਿੱਪਣੀਆਂ ਕੀਤੀਆਂ ਹਨ, ਉਹ ਇਸ ਯਾਤਰਾ ਦੌਰਾਨ ਭਾਜਪਾ-ਆਰ.ਐੱਸ.ਐੱਸ. ਬਾਰੇ ਲੋਕਾਂ ਤੋਂ ਜਾਣਕਾਰੀ ਵੀ ਲੈ ਲੈਂਦੇ।
ਬੀਬੀ ਜਗੀਰ ਕੌਰ ਦੀ ਕੇਂਦਰ ਨੂੰ ਅਪੀਲ, ਕਿਹਾ-ਬੰਦੀ ਸਿੰਘਾਂ ਨੂੰ ਤੁਰੰਤ ਕੀਤਾ ਜਾਵੇ ਰਿਹਾਅ
NEXT STORY