ਤਰਨਤਾਰਨ (ਸੁਖਦੇਵ ਰਾਜ) : ਹੋਲਾ ਮਹੱਲਾ ਮਨਾਉਣ ਲਈ ਸੰਗਤ ਲੈ ਕੇ ਸ਼ਿਵਪੁਰੀ ਸਾਹਿਬ ਨੂੰ ਜਾਂਦਿਆਂ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ, ਇਸ ਹਾਦਸੇ ਵਿਚ ਜ਼ਿਲ੍ਹਾ ਤਰਨਤਾਰਨ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਦੀ ਪਹਿਚਾਣ ਨਿਸ਼ਾਨ ਸਿੰਘ ਉਮਰ 35 ਸਾਲ ਵਾਸੀ ਪਿੰਡ ਰਾਣੀਵਲਾਹ ਅਤੇ ਕਾਰਜ ਸਿੰਘ ਉਮਰ 50 ਸਾਲ ਵਾਸੀ ਪਿੰਡ ਲੁਹਾਰ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋਵੇਂ ਵਿਅਕਤੀ ਕਾਫ਼ੀ ਲੰਮੇ ਸਮੇਂ ਤੋਂ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਬਾਬਾ ਹਾਕਮ ਸਿੰਘ ਅਤੇ ਬਾਬਾ ਸੁੱਖਾ ਸਿੰਘ ਨਾਲ ਜੁੜੇ ਹੋਏ ਸਨ ਅਤੇ ਇਹ ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਸੰਤਾਂ ਮਹਾਪੁਰਸ਼ਾਂ ਦਾ ਟਰੱਕ ਲੈ ਕੇ ਸ਼ਿਵਪੁਰੀ ਸਾਹਿਬ ਐੱਮ. ਪੀ. ਵਿਖੇ ਜਾ ਰਹੇ ਸਨ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ
ਉਕਤ ਨੇ ਦੱਸਿਆ ਕਿ ਜਦੋਂ ਇਨ੍ਹਾਂ ਦੀ ਗੱਡੀ ਅੱਡਾ ਧੌਲਪੁਰ ਨਜ਼ਦੀਕ ਪਹੁੰਚੀ ਤਾਂ ਉਥੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਣ ਦੋਹਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਪਿੱਛੇ ਬੈਠੀ ਸੰਗਤ ਦੇ ਵੀ ਕਾਫ਼ੀ ਸੱਟਾਂ ਲੱਗੀਆਂ ਹਨ। ਦੋਹਾਂ ਹੀ ਪੀੜਤ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਪਾਸੋਂ ਮਦਦ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬਜ਼ੁਰਗ ਬੀਬੀ ਦੀਆਂ ਵਾਲੀਆਂ ਝੱਪਟ ਕੇ ਫਰਾਰ ਹੋਏ ਲੁਟੇਰੇ, ਸੀ. ਸੀ. ਟੀ. ਵੀ. ’ਚ ਕੈਦ ਹੋਈ ਵਾਰਦਾਤ
NEXT STORY