ਰੂਪਨਗਰ (ਸੱਜਣ ਸੈਣੀ) - ਜ਼ਿਲਾ ਰੂਪਨਗਰ ’ਚ ਪਏ ਥੋੜੇ ਜਿਹੇ ਮੀਂਹ ਨੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਜਿਸ ਦਾ ਖਮਿਆਜ਼ਾ ਹੋਲੇ ਮਹੱਲੇ ’ਤੇ ਪਹੁੰਚ ਰਹੇ ਸ਼ਲਧਾਲੂਆਂ ਨੂੰ ਭੁਗਤਨਾ ਪੈ ਰਿਹਾ ਹੈ। ਦੱਸ ਦੇਈਏ ਕਿ ਹੋਲੇ ਮਹੱਲੇ ਦੇ ਪਵਿਤਰ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਠੀਕ ਸਾਹਮਣੇ ਸੀਵਰੇਜ ਦੀ ਸਮੱਸਿਆ ਦੇ ਕਾਰਨ ਗੰਦਾ ਪਾਣੀ ਖੜ੍ਹਾ ਹੋ ਗਿਆ, ਜੋ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ ਮੁਸੀਬਤ ਦਾ ਸਬੱਬ ਬਣ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵਲੋਂ ਨਗਰ ਨਿਗਮ ਅਧਿਕਾਰੀਆਂ ਇਸ ਸਮੱਸਿਆ ਬਾਰੇ ਲਾਗਾਤਾਰ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਦੇ ਕੰਨ 'ਤੇ ਜੂੰਅ ਨਹੀਂ ਸਰਕੀ। ਇਸ ਸਬੰਧ ’ਚ ਜਦੋਂ ਉਨ੍ਹਾਂ ਨੇ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਤਾਂ ਅਧਿਕਾਰੀਆਂ ਦੀ ਟੀਮ ਸਫਾਈ ਕਰਮਚਾਰੀਆਂ ਸਮੇਤ ਮੌਕੇ 'ਤੇ ਪਹੁੰਚ ਗਏ।
US 'ਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ 'ਚ ਪੰਜਾਬ ਦੇ 15 ਨੌਜਵਾਨ ਲਾਪਤਾ
NEXT STORY