ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਟਰੈਕਟਰ-ਟਰਾਲੀਆਂ, ਮੋਟਰਸਾਈਕਲਾਂ, ਕਾਰਾਂ, ਟਰੱਕਾਂ ਆਦਿ ਵਿਚ ਸਵਾਰ ਹੋ ਕੇ ਹੁਮ-ਹੁਮਾ ਕੇ ਆ ਰਹੀਆਂ ਸਨ। ਸਾਰੀ ਰਾਤ ਸ੍ਰੀ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਵੱਡੀ ਤਾਦਾਦ ਵਿਚ ਸੰਗਤਾਂ ਦੇ ਵਾਹਨਾਂ ਦੀ ਆਵਾਜਾਈ ਵੇਖਣ ਨੂੰ ਮਿਲ ਰਹੀ ਸੀ।

ਇਤਿਹਾਸਿਕ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ ਪਿਛਲੇ ਦਿਨ ਤੋਂ ਹੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਗਿਆ ਸੀ। ਲੱਖਾਂ ਦੀ ਤਾਦਾਦ ਵਿਚ ਸੰਗਤਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ, ਡੇਰਾ ਬਾਬਾ ਸ਼੍ਰੀ ਚੰਦ ਜੀ ਅਤੇ ਹੋਰ ਗੁਰੂ ਘਰਾਂ ਵਿਚ ਹਾਜ਼ਰੀ ਭਰਦੇ ਹੋਏ ਮੱਥਾ ਟੇਕਿਆ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਸਮੇਂ ਸੰਗਤਾਂ ਨੇ ਗੁਰਦੁਆਰਾ ਚਰਨ ਕੰਵਲ ਸਾਹਿਬ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਲੱਗੇ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਵੀ ਭਰੀ। ਮੇਲੇ ਦੌਰਾਨ ਆਈਆਂ ਸੰਗਤਾਂ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਅਤੇ ਅਸਤ ਘਾਟ ਵਿਚ ਇਸ਼ਨਾਨ ਕਰਕੇ ਆਪਣੀ ਯਾਤਰਾ ਸਫ਼ਲ ਕੀਤੀ। ਸੰਗਤਾਂ ਰਾਤ ਨੂੰ ਵੀ ਮੱਥਾ ਟੇਕਣ ਲਈ ਵੱਖ-ਵੱਖ ਗੁਰੂ ਘਰਾਂ ਵਿਚ ਪੁੱਜ ਰਹੀਆਂ ਸਨ।




ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਰਜਿਸਟਰੇਸ਼ਨ ਦੀ ਮਿਤੀ ’ਚ ਹੋਇਆ ਵਾਧਾ, ਜਾਣੋ ਆਖ਼ਰੀ ਤਾਰੀਖ਼
NEXT STORY