ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਹੋਲੇ-ਮਹੱਲੇ ਮੌਕੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਪਰਮਜੀਤ ਸਿੰਘ (40) ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਲੇਰ ਬਾਲਾ ਭਾਈ ਥਾਣਾ ਮੱਤੇਵਾਲ ਜ਼ਿਲਾ ਸ੍ਰੀ ਅੰਮ੍ਰਿਤਸਰ ਆਪਣੇ ਭਰਾ ਅਤੇ ਹੋਰ ਸਾਥੀਆਂ ਸਮੇਤ 5 ਮਾਰਚ ਨੂੰ ਆਪਣੇ ਘਰ ਤੋਂ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਘਰਾਂ 'ਚ ਮੱਥਾ ਟੇਕਣ ਲਈ ਆਏ ਸਨ।
ਰਾਤੀਂ ਇਹ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰੁੱਕੇ ਸਨ, ਕਰੀਬ ਇਕ ਵਜੇ ਪਰਮਜੀਤ ਸਿੰਘ ਆਪਣੇ ਸਾਥੀਆਂ ਕੋਲੋਂ ਉੱਠ ਕੇ ਪਿਸ਼ਾਬ ਕਰਨ ਲਈ ਗਿਆ ਪਰ ਵਾਪਸ ਨਹੀਂ ਆਇਆ ਜਦੋਂ ਉਸ ਦੇ ਭਰਾ ਨੇ ਬਾਹਰ ਜਾ ਕੇ ਉਸ ਦੀ ਤਲਾਸ਼ ਕੀਤੀ ਤਾਂ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਗੈਸਟ ਹਾਊਸ ਨਜ਼ਦੀਕ ਡਿੱਗਿਆ ਪਿਆ ਸੀ, ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਜਦੋਂ ਉਸ ਨੂੰ ਡਾਕਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਮੌਤ ਦਾ ਕਾਰਨ ਦਿਲ ਦੀ ਗਤੀ ਰੁਕ ਜਾਣਾ ਦੱਸਿਆ ਜਾ ਰਿਹਾ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਲੱਗੇਗਾ। ਪੁਲਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਕਮਾਊ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY