ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਹੋਲਾ-ਮਹੱਲਾ ਦਾ ਪਹਿਲਾ ਪੜਾਅ ਅਜੋਕੀ ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਨ ਦੇ ਨਾਲ ਸ਼ੁਰੂ ਹੋਇਆ ਸੀ। ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਅੱਜ ਤੀਜੇ ਅਤੇ ਆਖ਼ਰੀ ਦਿਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।
ਹੋਲੇ-ਮਹੱਲੇ ਮੌਕੇ ਸੰਗਤ ਲਈ ਤਸਵੀਰਾਂ ’ਚ ਵੇਖੋ ਕਿਵੇਂ ਕੀਤਾ ਜਾ ਰਿਹੈ ਲੰਗਰ ਤਿਆਰ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੋਲਾ-ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ, ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ 27 ਮਾਰਚ ਤੋਂ ਹੋਲੇ-ਮਹੱਲੇ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ। ਇਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।
ਇਹ ਵੀ ਪੜ੍ਹੋ : ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਕਿਸੇ ਤਰ੍ਹਾਂ ਦੇ ਬਹਿਕਾਵੇ ਵਿਚ ਨਾ ਆਵੇ ਅਤੇ ਹੁੰਮ ਹੁਮਾ ਕੇ ਹੋਲੇ-ਮਹੱਲੇ ਦੇ ਤਿਓਹਾਰ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਬਾਹਰੀ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ, ਜਿਨ੍ਹਾਂ ਵੱਲੋਂ ਖ਼ਾਲਸੇ ਦੇ ਕੌਮੀ ਤਿਓਹਾਰ ਸਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਹ ਵੀ ਪੜ੍ਹੋ : ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ‘ਹੋਲਾ-ਮਹੱਲਾ’, ਜਾਣੋ ਕੀ ਹੈ ਇਸ ਦਾ ਇਤਿਹਾਸ
ਇਸ ਮੌਕੇ ਗਿਆਨੀ ਰਘਵੀਰ ਸਿੰਘ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਕਾਲ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸੰਗਤ ਨੂੰ ਕਿਸੇ ਤਰੀਕੇ ਦੇ ਨਾਲ ਕੋਈ ਪ੍ਰੇਸ਼ਾਨੀ ਨਹੀਂ ਕੀਤੀ ਗਈ ਅਤੇ ਸੰਗਤ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਜਾਣ ਤੋਂ ਨਾ ਰੋਕਿਆ ਜਾਵੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀ ਹੈ, ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਗਤ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ 'ਚ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨ ਲਈ 'ਵੈਕਸੀਨ ਡੋਰਸਟੈੱਪਸ' ਮੁਹਿੰਮ ਦੀ ਸ਼ੁਰੂਆਤ
NEXT STORY